PUNJABI TRIBUNE
ਬਲਵੰਤ ਸਿੰਘ ਰਾਜੋਆਣਾ ਨੂੰ 31 ਮਾਰਚ ਨੂੰ ਫਾਂਸੀ ਦੀ ਸਜ਼ਾ ਦੇਣ ਦੇ ਹੁਕਮਾਂ ‘ਤੇ ਰੋਕ ਲਾਉਣ ਲਈ ਦਾਖ਼ਲ ਪਟੀਸ਼ਨ ‘ਤੇ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ
ਰੰਜਨ ਗੋਗੋਈ ਅਤੇ ਜਸਟਿਸ ਮਹੇਸ਼ ਗਰੋਵਰ ਦੇ ਬੈਂਚ ਅੱਗੇ ਅੱਜ ਹੋਈ। ਬੈਂਚ ਨੇ ਸੁਣਵਾਈ ਲਈ ਮਾਮਲਾ
ਦੂਜੇ ਬੈਂਚ ਕੋਲ ਭੇਜ ਦਿੱਤਾ ਹੈ ਅਤੇ ਹੁਣ ਇਹ ਸੁਣਵਾਈ 22 ਮਾਰਚ
ਨੂੰ ਹੋਵੇਗੀ। ਇਸ ਮਾਮਲੇ ਵਿੱਚ ‘ਲਾਇਰਜ਼
ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ’ ਨੇ
ਪਟੀਸ਼ਨ ਦਾਖਲ ਕਰ ਕੇ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 12 ਅਕਤੂਬਰ 2010 ਨੂੰ
ਬਲਵੰਤ ਸਿੰਘ ਦੀ ਸਜ਼ਾ ਦੀ ਪੁਸ਼ਟੀ ਕੀਤੀ ਸੀ ਅਤੇ ਜਗਤਾਰ ਸਿੰਘ ਹਵਾਰਾ ਦੀ ਮੌਤ ਦੀ ਸਜ਼ਾ ਨੂੰ ਉਮਰ
ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਸੀ.ਬੀ.ਆਈ. ਨੇ ਇਨ੍ਹਾਂ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ
ਚੁਣੌਤੀ ਦਿੱਤੀ ਹੈ ਅਤੇ ਸੁਪਰੀਮ ਕੋਰਟ ਨੇ 5 ਦਸੰਬਰ
2011 ਨੂੰ ਇਸ ਵਿੱਚ ‘ਲੀਵ’ ਦੀ
ਆਗਿਆ ਦਿੱਤੀ ਹੈ। ਚੰਡੀਗੜ੍ਹ ਦੇ ਐਡੀਸ਼ਨਲ ਸੈਸ਼ਨ ਜੱਜ ਨੇ 5 ਮਾਰਚ
2012 ਨੂੰ ਬਲਵੰਤ ਸਿੰਘ ਨੂੰ 31 ਮਾਰਚ ਦੀ ਤਾਰੀਖ਼ ਫਾਂਸੀ ਦੀ ਸਜ਼ਾ ਦੇਣ ਲਈ ਮੁਕੱਰਰ ਕਰ ਦਿੱਤੀ
ਹੈ। ਪਟੀਸ਼ਨਰ ਧਿਰ ਨੇ ਕਿਹਾ ਹੈ ਕਿ ਬਲਵੰਤ ਸਿੰਘ ਦੀ ਮੌਤ ਦੀ ਸਜ਼ਾ ਦੀ ਪੁਸ਼ਟੀ ਕਰਨ ਵਾਲੇ ਹੁਕਮਾਂ
ਦੀ ਅਪੀਲ ਸੁਪਰੀਮ ਕੋਰਟ ਕੋਲ ਵਿਚਾਰਅਧੀਨ ਹੈ। ਇਸ ਲਈ ਬਲਵੰਤ ਸਿੰਘ ਨੂੰ 31 ਮਾਰਚ ਨੂੰ ਫਾਂਸੀ ਦੇਣ ਦੀ ਕਾਰਵਾਈ ‘ਤੇ ਰੋਕ ਲਗਾਈ ਜਾਵੇ। ਮਾਮਲੇ ਦੀ ਸੁਣਵਾਈ ਭਲਕੇ ਵੀਰਵਾਰ
ਹੋਵੇਗੀ।