ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 13.4.2012, ਸ਼ੁਕਰਵਾਰ , ੧ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)
ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥
ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥
ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥
ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥
(ਅੰਗ ੫੩੭-੫੩੮)
ਪੰਜਾਬੀ ਵਿਚ ਵਿਆਖਿਆ :-
ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ।ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧।
ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ। ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ (ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ। ਹੇ ਦਾਸ ਨਾਨਕ! (ਆਖ-) ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ।੨।
ਹੇ ਮੇਰੀ ਸੋਹਣੀ ਜਿੰਦੇ! (ਆਖ-) ਹੇ ਮੇਰੀ ਸਖੀ ਸਹੇਲੀਹੋ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ, ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ।ਹੇ ਨਾਨਕ! (ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ। ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ।੩।
ਹੇ ਮੇਰੀ ਸੋਹਣੀ ਜਿੰਦੇ! (ਆਖ-) ਹੇ ਪ੍ਰਭੂ! ਕਿਰਪਾ ਕਰ ਕੇ ਮੈਨੂੰ ਆ ਮਿਲ। (ਹੇ ਜਿੰਦੇ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ) ਚਮਕਦਾ ਹੈ। ਹੇ ਮੇਰੀ ਸੋਹਣੀ ਜਿੰਦੇ! (ਆਖ-) ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੌਲ-ਫੁੱਲ ਕੁਮਲਾਇਆ ਰਹਿੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੂ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ। ਹੇ ਦਾਸ ਨਾਨਕ! (ਆਖ-) ਹੇ ਮੇਰੀ ਸੋਹਣੀ ਜਿੰਦੇ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ। ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ।੪।੧।
ENGLISH TRANSLATION :-
RAAG BIHAAGRAA, CHHANT, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:
Meditate on the Name of the Lord, Har, Har, O my soul; to the Gurmukh, the Name of the Lord is priceless. My mind is pierced bythe sublime essence of the Lords Name. The Lord is dear to my mind. My mind is washed clean by the sublime essence of the Lords Name. Through the Gurus Teachings, hold the mind steady, Omy soul; do not let it wander anywhere. One who chants the Bani of the Praises of the Lord God, O Nanak, obtains the fruits ofhis minds desires. || 1 ||
Through the Gurus Teachings, the Nectar abides within the mind, O my soul; with your mouth,chants the words of Ambrosia. The Words of the devotees are Ambrosial Nectar, O my soul; hear them in the mind, andembrace loving affection for the Lord. Separated for so very long, I have found the Lord God, intuitively hugged in His LovingEmbrace. Servant Nanaks mind is filled with bliss, O my soul, vibrating the unstruck Sound-current of the Shabad. || 2 ||
Ifonly my friends and companions would come and unite me with my Lord God, O my soul. I dedicate my mind to one whorecites the sermon of my Lord God, O my soul. As Gurmukh, worship the Lord in adoration forever, O my soul, and you shallobtain the fruits of your minds desires. O Nanak, hurry to the Lords Sanctuary, O my soul; those who meditate on the LordsName are very fortunate. || 3 ||
By His Grace, God comes to meet us, O my soul; through the Gurus Teachings, His Name isrevealed. Without the Lord, I am so sad, O my soul as sad as the lotus without water. The Perfect Guru, O my soul, hasunited me with the Lord, my best Friend, the Lord God. Blessed, blessed is the Guru, who has shown me the Lord, O my soul;servant Nanak blossoms forth in the Name of the Lord. || 4 || 1 ||
ਅੱਜ ਵੈਸਾਖ ਮਹੀਨੇ ਦੀ ਸੰਗਰਾਂਦ ਹੈ ਜੀ
ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥
ਪੰਜਾਬੀ ਵਿਚ ਵਿਆਖਿਆ :-
(ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ? ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ)। ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ। ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ। ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ। (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ ॥੩॥
ENGLISH TRANSLATION :-
In the month of Vaisaakh, how can thebride be patient? She is separated from her Beloved. She has forgotten the Lord, her Life-companion, her Master; she hasbecome attached to Maya, the deceitful one. Neither son, nor spouse, nor wealth shall go along with youonly the EternalLord. Entangled and enmeshed in the love of false occupations, the whole world is perishing. Without the Naam, the Name ofthe One Lord, they lose their lives in the hereafter. Forgetting the Merciful Lord, they are ruined. Without God, there is noother at all. Pure is the reputation of those who are attached to the Feet of the Beloved Lord.Nanak makes this prayer to God: Please, come and unite me with Yourself. The month of Vaisaakh is beautiful and pleasant,when the Saint causes me to meet the Lord. || 3 ||
WAHEGURU JI KA KHALSA
WAHEGURU JI KI FATEH JI