ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 20.5.2012, ਐਤਵਾਰ , ੭ ਜੇਠ (ਸੰਮਤ ੫੪੪ ਨਾਨਕਸ਼ਾਹੀ)
ਸਲੋਕੁ ਮਃ ੩ ॥
ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥
ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥
ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥
(ਅੰਗ ੫੫੪)
ਪੰਜਾਬੀ ਵਿਚ ਵਿਆਖਿਆ :-
ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ।੧।
ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ-ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ। ਹਰੀ ਦਾ ਨਾਮ ਅਮਰ ਕਰਨ ਵਾਲਾ ਹੈ-ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ), ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ।੨।
ਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ), ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ। ਹੇ ਨਾਨਕ! (ਕੋਈ ਵਿਰਲਾ) ਸੇਵਕ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ।੧੫।
ENGLISH TRANSLATION :-
SHALOK, THIRD MEHL:
O Nanak, without meeting the True Guru, theworld is blind; in blindness, it does its deeds. It does not focus its consciousness on the Word of the Shabad, which would bringpeace to abide in the mind. Always afflicted with the dark passions of low energy, it wanders around, passing its days andnights burning. Whatever pleases Him, comes to pass; no one has any say in this. || 1 ||
THIRD MEHL: The True Guru hascommanded us to do this: through the Gurus Gate, meditate on your Lord and Master. The Lord and Master is ever-present.He rips away the veil of doubt, and installs His Light deep within. The Name of the Lord is Ambrosial Nectar take thishealing medicine! Enshrine the Will of the True Guru in your consciousness, and make the Love of the True One your selfdiscipline.O Nanak, you shall be kept in peace here, and hereafter you shall celebrate with the Lord. || 2 ||
PAUREE: HeHimself is the vast variety of Nature, and He Himself makes it bear fruit. He Himself is the Gardener, He Himself irrigates allthe plants, and He Himself puts them in His mouth. He Himself is the Creator, and He Himself is the Enjoyer; He Himself gives,and inspires others to give. He Himself is the Lord and Master, and He Himself is the Protector; He Himself is pervadingeverywhere. Servant Nanak speaks of the greatness of the Lord, the Creator, who has no greed at all. || 15 ||
WAHEGURU JI KA KHALSA
WAHEGURU JI KI FATEH JI