ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 28.5.2012, ਸੌਮਵਾਰ , ੧੫ ਜੇਠ (ਸੰਮਤ ੫੪੪ ਨਾਨਕਸ਼ਾਹੀ)
ਸਲੋਕੁ ਮਃ ੩ ॥
ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥ ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥ ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥ ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥ ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥
ਮਃ ੩ ॥ ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥ ਕਪਟਿ ਕੀਤੈ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸੁਭਾਇ ॥ ਦੂਜੈ ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥ ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ ਜਾਇ ॥ ਸਹਸਾ ਮੂਲਿ ਨ ਚੁਕਈ ਵਿਚਿ ਵਿਸਟਾ ਪਚੈ ਪਚਾਇ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ ॥ ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥
ਪਉੜੀ ॥ ਜਿਨਾ ਹੁਕਮੁ ਮਨਾਇਓਨੁ ਤੇ ਪੂਰੇ ਸੰਸਾਰਿ ॥ ਸਾਹਿਬੁ ਸੇਵਨ੍ਹ੍ਹਿ ਆਪਣਾ ਪੂਰੈ ਸਬਦਿ ਵੀਚਾਰਿ ॥ ਹਰਿ ਕੀ ਸੇਵਾ ਚਾਕਰੀ ਸਚੈ ਸਬਦਿ ਪਿਆਰਿ ॥ ਹਰਿ ਕਾ ਮਹਲੁ ਤਿਨ੍ਹ੍ਹੀ ਪਾਇਆ ਜਿਨ੍ਹ੍ਹ ਹਉਮੈ ਵਿਚਹੁ ਮਾਰਿ ॥ ਨਾਨਕ ਗੁਰਮੁਖਿ ਮਿਲਿ ਰਹੇ ਜਪਿ ਹਰਿ ਨਾਮਾ ਉਰ ਧਾਰਿ ॥੧੦॥
(ਅੰਗ ੫੧੨)
ਪੰਜਾਬੀ ਵਿਚ ਵਿਆਖਿਆ :-
ਜੋ ਮਨੁੱਖ ਬ੍ਰਹਮ ਨੂੰ ਬਿੰਦਦਾ ਹੈ (ਪਰਮਾਤਮਾ ਨੂੰ ਪਛਾਣਦਾ ਹੈ) ਜੋ ਹਰ ਵੇਲੇ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ ਉਸ ਨੂੰ ਬ੍ਰਾਹਮਣ ਕਹਿਣਾ ਚਾਹੀਦਾ ਹੈ, (ਉਹ ਬ੍ਰਾਹਮਣ) ਸਤਿਗੁਰੂ ਦੇ ਕਹੇ ਤੇ ਤੁਰਦਾ ਹੈ 'ਸੱਚ' ਰੂਪ ਸੰਜਮ ਰੱਖਦਾ ਹੈ, (ਤੇ ਇਸ ਤਰ੍ਹਾਂ) ਉਸ ਦਾ ਹਉਮੈ-ਰੋਗ ਦੂਰ ਹੁੰਦਾ ਹੈ; ਉਹ ਹਰੀ ਦੇ ਗੁਣ ਗਾਉਂਦਾ ਹੈ, (ਰੱਬੀ) ਗੁਣ ਇਕੱਤ੍ਰ ਕਰਦਾ ਹੈ ਤੇ ਪਰਮ-ਜੋਤਿ ਵਿਚ ਆਪਣੀ ਆਤਮਾ ਮਿਲਾਈ ਰੱਖਦਾ ਹੈ। ਮਨੁੱਖ ਜਨਮ ਵਿਚ ਕੋਈ ਵਿਰਲਾ ਬ੍ਰਹਮ ਨੂੰ ਜਾਣਨ ਵਾਲਾ ਹੈ ਜੋ ਹਉਮੈ ਦੂਰ ਕਰ ਕੇ ਬ੍ਰਹਮ ਵਿਚ ਜੁੜਿਆ ਰਹਿੰਦਾ ਹੈ। ਹੇ ਨਾਨਕ! ਜੋ (ਬ੍ਰਹਮਗਿਆਨੀ ਬ੍ਰਾਹਮਣ) ਹਰ ਵੇਲੇ ਨਾਮ ਸਿਮਰਦਾ ਹੈ ਉਸ ਨੂੰ ਮਿਲਿਆਂ ਸਦਾ ਸੁਖ ਮਿਲਦਾ ਹੈ।੧।
ਆਪਣੇ ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਜਾਹਲ ਹੈ, ਉਸ ਦੇ ਅੰਦਰ ਖੋਟ ਹੈ ਤੇ ਜੀਭ ਨਾਲ ਝੂਠ (ਭਾਵ, ਅੰਦਰਲੇ ਖੋਟ ਦੇ ਉਲਟ) ਬੋਲਦਾ ਹੈ (ਭਾਵ, ਅੰਦਰੋਂ ਹੋਰ ਤੇ ਬਾਹਰੋਂ ਹੋਰ); (ਇਸ ਤਰ੍ਹਾਂ) ਠੱਗੀ ਕੀਤਿਆਂ ਪਰਮਾਤਮਾ ਪ੍ਰਸੰਨ ਨਹੀਂ ਹੁੰਦਾ, (ਕਿਉਂਕਿ) ਉਹ ਸੁਤੇ ਹੀ (ਅਸਾਡਾ ਹਰੇਕ ਲੁਕਵਾਂ ਕੰਮ ਭੀ) ਵੇਖਦਾ ਹੈ ਤੇ (ਲੁਕਵਾਂ ਬੋਲ ਤੇ ਖ਼ਿਆਲ ਭੀ) ਸੁਣਦਾ ਹੈ। ਮਨਮੁਖ (ਆਪ) ਮਾਇਆ ਦੇ ਮੋਹ ਵਿਚ ਹੈ ਪਰ ਜਾ ਕੇ ਲੋਕਾਂ ਨੂੰ ਉਪਦੇਸ਼ ਕਰਦਾ ਹੈ, ਇਹ ਕਰਤੂਤ ਕੀਤਿਆਂ ਉਹ ਸਦਾ ਦੁੱਖ ਪਾਂਦਾ ਹੈ,ਜੰਮਦਾ ਹੈ, ਮਰਦਾ ਹੈ, ਮੁੜ ਜੰਮਦਾ ਹੈ ਮਰਦਾ ਹੈ, ਉਸ ਦਾ ਅੰਦਰਲਾ ਤੌਖਲਾ ਕਦੇ ਮਿਟਦਾ ਹੀ ਨਹੀਂ, ਉਹ ਮਾਨੋ, ਮੈਲੇ ਵਿਚ ਪਿਆ ਸੜਦਾ ਰਹਿੰਦਾ ਹੈ। ਪਰ, ਜਿਸ ਮਨੁੱਖ ਉਤੇ ਮੇਰਾ ਮਾਲਕ ਮਿਹਰ ਕਰਦਾ ਹੈ ਉਸ ਨੂੰ ਗੁਰੂ ਦਾ ਉਪਦੇਸ਼ ਸੁਣਾਂਦਾ ਹੈ; ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਨਾਮ ਹੀ ਗਾਉਂਦਾ ਹੈ, ਨਾਮ ਹੀ ਉਸ ਨੂੰ ਆਖ਼ਰ (ਇਸ ਸਹਸੇ ਤੋਂ) ਛੁਡਾਂਦਾ ਹੈ।੨।
ਉਹ ਮਨੁੱਖ ਜਗਤ ਵਿਚ ਪੂਰੇ ਭਾਂਡੇ ਹਨ ਜਿਨ੍ਹਾਂ ਤੋਂ ਪਰਮਾਤਮਾ (ਆਪਣਾ) ਹੁਕਮ ਮਨਾਂਦਾ ਹੈ, ਉਹ ਬੰਦੇ ਪੂਰੇ ਗੁਰੂ ਦੇ ਸ਼ਬਦ ਵਿਚ ਚਿੱਤ ਜੋੜ ਕੇ ਆਪਣੇ ਮਾਲਕ ਦੀ ਬੰਦਗੀ ਕਰਦੇ ਹਨ, ਪ੍ਰਭੂ ਦੀ ਬੰਦਗੀ ਹੋ ਹੀ ਤਾਂ ਸਕਦੀ ਹੈ ਜੇ ਸੱਚੇ ਸ਼ਬਦ ਵਿਚ ਪਿਆਰ ਪਾਈਏ, (ਲਫ਼ਜ਼ੀ-ਸੱਚੇ ਸ਼ਬਦ ਵਿਚ ਪਿਆਰ ਦੀ ਰਾਹੀਂ। ਜੋ ਮਨੁੱਖ ਅੰਦਰੋਂ ਹਉਮੈ ਨੂੰ ਮਾਰਦੇ ਹਨ ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਪਰਮਾਤਮਾ ਦਾ ਨਾਮ ਹਿਰਦੇ ਵਿਚ ਪਰੋ ਕੇ ਤੇ ਨਾਮ ਜਪ ਕੇ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ।੧੦।
ENGLISH TRANSLATION :-
SHALOK, THIRD MEHL:
One who understands God, who lovingly centers his mind on the Lord night and day, is called aBrahmin. Consulting the True Guru, he practices Truth and self-restraint, and he is rid of the disease of ego. He sings theGlorious Praises of the Lord, and gathers in His Praises; his light is blended with the Light. In this world, one who knows God isvery rare; eradicating ego, he is absorbed in God. O Nanak, meeting him, peace is obtained; night and day, he meditates onthe Lords Name. || 1 ||
THIRD MEHL: Within the ignorant self-willed manmukh is deception; with his tongue, he speakslies. Practicing deception, he does not please the Lord God, who always sees and hears with natural ease. In the love ofduality, he goes to instruct the world, but he is engrossed in the poison of Maya and attachment to pleasure. By doing so, hesuffers in constant pain; he is born and then dies, and comes and goes again and again. His doubts do not leave him at all,and he rots away in manure. One, unto whom my Lord Master shows His Mercy, listens to the Gurus Teachings. He meditateson the Lords Name, and sings the Lords Name; in the end, the Lords Name will deliver him. || 2 ||
PAUREE: Those whoobey the Hukam of the Lords Command, are the perfect persons in the world. They serve their Lord Master, and reflect uponthe Perfect Word of the Shabad. They serve the Lord, and love the True Word of the Shabad. They attain the Mansion of theLords Presence, as they eradicate egotism from within. O Nanak, the Gurmukhs remain united with Him, chanting the Name ofthe Lord, and enshrining it within their hearts. || 10 ||
WAHEGURU JI KA KHALSA
WAHEGURU JI KI FATEH JI