ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 29.5.2012, ਮੰਗਲਵਾਰ , ੧੬ ਜੇਠ (ਸੰਮਤ ੫੪੪ ਨਾਨਕਸ਼ਾਹੀ)
ਵਡਹੰਸੁ ਮਹਲਾ ੩ ॥
ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥
ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥
ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥
ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥
(ਅੰਗ ੫੬੯-੫੭੦)
ਪੰਜਾਬੀ ਵਿਚ ਵਿਆਖਿਆ :-
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਹਿਰਦੇ-ਸ਼ਹਰ ਵਿਚ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਕੀਮਤੀ ਰਤਨਾਂ ਦਾ ਵਪਾਰ ਹੁੰਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਉਹ ਜਗਤ ਵਿਚ (ਜਨਮ ਲੈ ਕੇ) ਪ੍ਰਭੂ ਦੀ ਭਗਤੀ ਦਾ ਲਾਭ ਖੱਟਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਮਾਇਆ ਦੇ ਮੋਹ ਵਿਚ ਫਸਣ ਵਾਲੇ ਨੇ (ਲੋਕ ਪਰਲੋਕ ਵਿਚ ਆਪਣੀ) ਇੱਜ਼ਤ ਗਵਾ ਲਈ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਇਸ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਵੱਖਰ ਵਿਹਾਝਦਾ ਹੈ, ਨਾਮ ਦਾ ਹੀ ਲਾਭ ਖੱਟਦਾ ਹੈ। ਭਾਈ! ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈ ਤਾਂ (ਮਨੁੱਖ ਦੇ ਹਿਰਦੇ-ਸ਼ਹਰ ਵਿਚ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਕੀਮਤੀ ਰਤਨਾਂ ਦਾ ਵਪਾਰ ਹੋਣ ਲੱਗ ਪੈਂਦਾ ਹੈ।੧।
ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ, (ਇਸ ਤਰ੍ਹਾਂ) ਝੂਠ ਬੋਲ ਬੋਲ ਕੇ (ਆਤਮਕ ਮੌਤ ਲਿਆਉਣ ਵਾਲੀ ਮੋਹ ਦੀ) ਜ਼ਹਿਰ ਖਾਧੀ ਜਾਂਦੀ ਹੈ, (ਜਿਸ ਕਰਕੇ ਮਨੁੱਖ ਦੇ ਅੰਦਰ) ਅਨੇਕਾਂ ਵਿਕਾਰ ਵਧਦੇ ਜਾਂਦੇ ਹਨ। ਅਨੇਕਾਂ ਵਿਕਾਰ ਵਧਦੇ ਜਾਂਦੇ ਹਨ, ਇਹ ਜਗਤ ਭੀ (ਨਿਰਾ) ਸਹਿਮ (ਦਾ ਘਰ ਹੀ ਪ੍ਰਤੀਤ ਹੁੰਦਾ) ਹੈ, ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ(ਲੋਕ ਪਰਲੋਕ ਵਿਚ) ਇੱਜ਼ਤ ਗਵਾ ਲੈਂਦਾ ਹੈ। ਜਿਸ ਮਨੁੱਖ ਨੂੰ ਸਦਾ ਮਾਇਆ ਦਾ ਮੋਹ ਪਿਆਰਾ ਲੱਗਦਾ ਹੈ ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ। ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ, (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ।੨।
ਹੇ ਭਾਈ! ਭੈੜੇ ਅਤੇ ਚੰਗੇ ਸਾਰੇ (ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਪਰਖੇ ਜਾਂਦੇ ਹਨ। ਭੈੜੇ ਬੰਦੇ ਤਾਂ ਦਰਗਾਹ ਵਿਚ ਰੱਦੇ ਜਾਂਦੇ ਹਨ, ਉਹ ਉਥੇ ਖਲੋ ਕੇ ਪੁਕਾਰ ਕਰਦੇ ਹਨ। ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਦੇ ਪਿੱਛੇ ਤੁਰ ਕੇ ਆਪਣਾ ਮਨੁੱਖਾ ਜਨਮ ਗਵਾ ਲਿਆ, ਉਹ ਮੂਰਖ ਗਵਾਰ (ਪ੍ਰਭੂ ਦੀ ਦਰਗਾਹ ਵਿਚ ਰੱਦੇ ਜਾਣ ਤੇ) ਖਲੋਤੇ ਪੁਕਾਰ ਕਰਦੇ ਹਨ (ਹਾੜੇ-ਤਰਲੇ ਕਰਦੇ ਹਨ)। (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) ਜਿਸ ਜ਼ਹਿਰ-ਮਾਇਆ ਨੇ ਜਗਤ ਨੂੰ ਕੁਰਾਹੇ ਪਾ ਰੱਖਿਆ ਹੈ (ਉਸ ਵਿਚ ਫਸ ਕੇ ਉਹਨਾਂ ਨੂੰ) ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਚੰਗਾ ਨਹੀਂ ਸੀ ਲੱਗਾ। (ਸੰਤ ਜਨ ਅਜੇਹੇ ਮਨੁੱਖਾਂ ਨੂੰ ਉਪਦੇਸ਼ ਤਾਂ ਕਰਦੇ ਹਨ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਸੰਤ ਜਨਾਂ ਨਾਲ ਹੀ ਵੈਰ ਕਰ ਕੇ ਦੁੱਖ ਵਿਹਾਝਦਾ ਰਹਿੰਦਾ ਹੈ। ਹੇ ਭਾਈ! ਭੈੜੇ ਅਤੇ ਚੰਗੇ (ਸਾਰੇ ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਪਰਖੇ ਜਾਂਦੇ ਹਨ।੩।
(ਹੇ ਭਾਈ! ਜੀਵਾਂ ਨੂੰ 'ਖੋਟੇ ਖਰੇ' ਪਰਮਾਤਮਾ) ਆਪ ਹੀ ਬਣਾਂਦਾ ਹੈ। (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ। ਜਿਸ ਕੰਮ ਵਿਚ (ਜੀਵਾਂ ਨੂੰ ਲਾਣ ਦੀ ਪ੍ਰਭੂ ਦੀ) ਮਰਜ਼ੀ ਹੁੰਦੀ ਹੈ ਉਸ ਕੰਮ ਵਿਚ ਲਾ ਦੇਂਦਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ (ਤਿਵੇਂ ਕਰਾਂਦਾ ਹੈ)। ਜਿਵੇਂ ਉਸ ਪ੍ਰਭੂ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵਾਂ ਪਾਸੋਂ ਕੰਮ) ਕਰਾਂਦਾ ਹੈ (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਕਮਜ਼ੋਰ ਹੈ। ਜਗਤ ਦਾ ਸਹਾਰਾ ਦਾਤਾਰ ਜੋ ਜੀਵਾਂ ਦੇ ਕੀਤੇ ਕਰਮ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ (ਤੇ ਜੀਵਾਂ ਨੂੰ ਸਹੀ ਜੀਵਨ-ਰਾਹ ਦੱਸਦਾ ਹੈ)। ਹੇ ਨਾਨਕ! (ਆਖ-ਹੇ ਭਾਈ!) ਗੁਰੂ ਦੀ ਕਿਰਪਾ ਨਾਲ ਹੀ ਆਪਾ-ਭਾਵ ਦੂਰ ਕੀਤਾ ਜਾ ਸਕਦਾ ਹੈ (ਜਿਸ ਨੇ ਆਪਾ-ਭਾਵ ਦੂਰ ਕਰ ਲਿਆ, ਉਸ ਨੇ) ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਵਿਚ) ਇੱਜ਼ਤ ਪ੍ਰਾਪਤ ਕਰ ਲਈ ਹੈ। (ਹੇ ਭਾਈ!ਜੀਵਾਂ ਨੂੰ ਖੋਟੇ ਖਰੇ ਪਰਮਾਤਮਾ) ਆਪ ਹੀ ਬਣਾਂਦਾ ਹੈ (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ।੪।੪।
ENGLISH TRANSLATION :-
WADAHANS, THIRD MEHL:
Purchase the jewel, the priceless treasure; the True Guru has given this understanding. Theprofit of profits is devotional worship of the Lord; ones virtues merge into the virtues of the Lord. Ones virtues merge into the virtues of the Lord as one comes to understand ones own self, earning the profit of devotionalworship in this world. Without devotion, there is no peace; through duality, ones honor is lost, but under Gurus Instruction,one is blessed with the Support of the Naam. The profit of the merchandise of the Naam is earned forever, by those whom theLord employs in this trade. They purchase the jewel, the invaluable treasure, when the True Guru gives this understanding. ||1 ||
Emotional attachment to Maya is totally painful; this is a bad bargain. Speaking falsehood, one eats poison; evil is greatlyincreasing. Evil is greatly increasing in this world of skepticism; without the Name, ones honor is lost. Reading and studying,the religious scholars argue and debate; but without understanding, there is no peace. Their comings and goings never end;emotional attachment to Maya is dear to them. Emotional attachment to Maya is totally painful; this is a bad bargain. || 2 ||
The counterfeit and the genuine are all appraised in the Court of the True Lord. The counterfeit are cast out of the Court, andthey stand there, crying in misery. They stand there, crying in misery the foolish, idiotic, self-willed manmukhs have wastedtheir lives. Maya is the poison which has deluded the world; it does not love the Naam, the Name of the Lord. The self-willedmanmukhs hate the Saints; they harvest only pain in this world. The counterfeit and the genuine are appraised in that TrueCourt of the Lord. || 3 ||
He Himself acts; who else should I ask? No one else can do anything. As He pleases, He engagesus; such is His glorious greatness. Such is His glorious greatness He Himself causes all to act; no one is a warrior or acoward. The Life of the world, the Great Giver, the Architect of karma He Himself grants forgiveness. By Gurus Grace, selfconceitis eradicated, O Nanak, and through the Naam, honor is obtained. He Himself acts; who else should I ask? No one elsecan do anything. || 4 || 4 ||
WAHEGURU JI KA KHALSA
WAHEGURU JI KI FATEH JI