ਸ੍ਰੀ ਗੁਰੂ ਗਰੰਥ ਸਾਹਿਬ ਜੀ ਸ਼ਬਦ ਰੂਪ ਦੇ ਗੁਰੂ ਹਨ।
ਰਤਨਾ ਰਤਨ ਪਦਾਰਥ ਬਹੁ ਸਾਗਰੁ ਭਰਿਆ ਰਾਮ॥ ਅੰਗ: ੪੪੨ (ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ)
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸ਼ਬਦ ਰੂਪ ਦੇ ਗੁਰੂ ਹਨ| (ਸਦਾ ਅਚੱਲ ਗੁਰਿਆਈ) ੧੭੬੫ (1765)ਬਿ: ਕਤਕ ਸੁਦੀ ਦੂਜ ਨੂੰ ਸ੍ਰੀ ਹਜੂਰ ਸਾਹਿਬ ਨਦੇੜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁਖ, ਪੰਜਾਂ ਸਿੰਘਾਂ (੧.ਪਿਆਰੇ ਭਾਈ ਧਰਮ ਸਿੰਘ ੨. ਭਾਈ ਦਇਆ ਸਿੰਘ ਜੀ, ੩.ਭਾਈ ਮਾਨ ਸਿੰਘ ਜੀ ੪. ਭਾਈ ਸੰਤੋਖ ਸਿੰਘ ਜੀ, ਸੇਵਾਦਾਰ ਸ੍ਰੀ ਹਜੂਰ ਸਾਹਿਬ ਜੀ ੫. ਭਾਈ ਹਰਿ ਸਿੰਘ ਜੀ, ਸਤਿਗੁਰੂ ਜੀ ਦੀ ਰੋਜ਼ ਦੀ ਡਾਇਰੀ ਲਿਖਣ ਵਾਲੇ) ਤਾਬਿਆ ਖੜੇ ਕਰਕੇ ਆਪ ਜੀ ਨੇ ਸਾਰੇ ਪੰਥ ਨੂੰ ਆਗਿਆ ਕੀਤੀ:-
ਆਗਿਆ ਭਈ ਅਕਾਲ ਕੀ ਤਬੀ ਚਲਾਇਓ ਪੰਥ॥
ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ॥
ਗੁਰੂ ਗ੍ਰੰਥ ਜੀ ਮਾਨਿਓ ਪ੍ਰਗਟ ਗੁਰਾਂ ਕੀ ਦੇਹ॥
ਜੋ ਪ੍ਰਭ ਕੋ ਮਿਲਿਬੋ ਚਹੈ ਖੋਜ ਸਬਦ ਮਹਿ ਲੇਹ॥
ਸ੍ਰੀ ਗੁਰੂ ਗਰੰਥ ਸਾਹਿਬ- ਆਦਿ ਗਰੰਥ ਯਾ ਆਦਿ ਸ੍ਰੀ ਗੁਰੂ ਗਰੰਥ ਸਾਹਿਬ ਕਰਕੇ ਵੀ ਜਾਣੇ ਜਾਂਦੇ-ਅੱਜ ਸਿਖਾਂ ਦੇ ਸ਼ਾਖਸਾਤ ਗੁਰੂ ਹਨ।ਇਨ੍ਹਾਂ ਪਦਿਆਂ ਵਿਚ ਮੂਲ ਸ਼ਬਦ ਹੈ ਗਰੰਥ ਜਿਸ ਦਾ ਲਫ਼ਜ਼ੀ ਅਰਥ ਹੈ ਕਿਤਾਬ।ਸਾਹਿਬ ਤੇ ਸ੍ਰੀ ,ਸਾਹਿਬ ਸਤਕਾਰ ਦੇ ਲਖਾਇਕ ਹਨ,ਗੁਰੂ ਸ਼ਬਦ ਗੁਰਿਆਈ ਦੇ ਵਾਰਸ ਹੋਣ ਨਾਲ ਸੰਬੰਧ ਰਕਦਾ ਹੈ ਅਤੇ ਆਦਿ ਦੇ ਲਫ਼ਜ਼ੀ ਮਾਹਿਨੇ ਹਨ ਮੁਢਲਾ ਯਾ ਪਹਿਲਾ, ਜੋ ਇਸ ਗਰੰਥ ਨੁੰ ਸਿਖਾਂ ਦੀ ਦੂਸਰੀ ਪਵਿੱਤਰ ਪੁਸਤਕ ‘ਦਸਮ ਗਰੰਥ’ਜਿਸ ਵਿਚ ਦਸਵੈਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਬਾਣੀਆਂ ਹਨ ਤੌਂ ਨਿਖੇੜਦਾ ਹੈ। ਗੁਰੂ ਗਰੰਥ ਸਾਹਿਬ ਦੀਆਂ ਰਚਨਾਵਾਂ ਦੇ ਰਚਨਹਾਰੇ ਵਖ ਵਖ ਸ਼੍ਰੇਣਿਆਂ ਤੇ ਫਿਰਕਿਅਨਾਲ ਸੰਭੰਧ ਰਖਦੇ ਹਨ ,ਉਨ੍ਹਾਂ ਵਿਚ ਹਿੰਦੂ ਹਨ,ਮੁਸਲਮਾਨ ਹਨ ਅਤੇ ਨੀਵੀਆਂ ਤੇ ਉਚੀਆਂ ਜਾਤਾਂ ਦੇ ਵੀ ਹਨ।
ਜਿੰਨੇ ਵਖ ਵਖ ਰਚਨਹਾਰੇ ਹਨ ਉਨ੍ਹੀਆਂ ਹੀ ਹਨ ਇਸ ਵਿਚ ਰਾਗ ਤੇ ਰਾਗਨੀਆਂ।ਸਾਰੇ ਮਜ਼ਮੂਨ ਨੂੰ ਵਖ ਵਖ ਤਰ੍ਹਾਂ ਦੇ ਕਾਵ ਰੂਪਾਂ ਵਿਚ ਪ੍ਰਗਟਾਇਆ ਹੈ। ੩੧ ਰਾਗ ਵਰਤੇ ਗਏ ਹਨ। ਉਨ੍ਹਾਂ ਨੂੰ ਪਦਿਆਂ,ਅਸਟਪਦੀਆਂ ਤੇ ੪ ਲਾਇਨਾਂ ਵਾਲੇ ਸਲੋਕਾਂ ਵਿਚ ਕਲਮਬੰਦ ਕੀਤਾ ਹੈ। ਲੰਬੀਆਂ ਰਚਨਾਵਾਂ ਵਾਰਾਂ ਦੇ ਰੂਪ ਵਿਚ ਹਨ।ਇਨ੍ਹਾਂ ਸਭ ਰਚਨਾਵਾਂ ਨੂੰ ਰਾਗਾਂ ਦੇ ਅਧਿਆਇਆਂ ਵਿਚ ਕਰਤੇ ਦੇ ਕ੍ਰਮ ਅਨੁਸਾਰ ਰਖਿਆ ਗਿਆ ਹੈ।੧੪੩੦ ਅੰਗਾਂ ਵਾਲੀ ਬੀੜ ਜਿਸ ਨੂੰ ਸਿਖਾਂ ਦੀ ਪ੍ਰਤਿਨਿਧ ਸਭਾ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੌਂ ਇਸ ਰੂਪ ਵਿਚ ਛਾਪਣ ਦੀ ਮਾਨਤਾ ਹੈ ਇਕ ਮਿਆਰ ਬਣ ਗਈ ਹੈ । ਇਸ ਰੂਪ ਵਿਚ ਪੰਨਿਆਂ ਦਾ ਕ੍ਰਮ ਹੇਠ ਲਿਖੇ ਅਨੁਸਾਰ ਹੈ-
ਤਤਕਰਾ(੧-੧੩),ਸਿਰੀ ਰਾਗ(੧੪-੯੩),ਮਾਝ(੯੪-੧੫੦),ਗਉੜੀ(੧੫੧-੩੪੬),ਆਸਾ(੩੪੭-੪੮੮),ਗੂਜਰੀ(੪੮੯-੫੨੬),ਦੇਵਗੰਧਾਰੀ(੫੨੭-੫੩੬),ਬਿਹਾਗੜਾ(੫੩੭-੫੫੬),ਵਡਹੰਸ (੫੫੭-੫੯੪),ਸੋਰਠ(੫੯੫-੬੫੯),ਧਨਾਸਰੀ(੬੬੦-੬੯੫),ਜੈਤਸਰੀ(੬੯੬-੭੧੦),ਟੋਡੀ(੭੧੧-੭੧੮),ਬੈਰਾੜੀ(੭੧੯-੭੨੦),ਤੈਲੰਗ(੭੨੧-੭੨੭),ਸੂਹੀ(੭੨੮-੭੯੪),ਬਿਲਾਵਲ(੭੯੫-੮੫੮),ਗੌਂਡ(੮੫੪-੮੭੫),ਰਾਮਕਲੀ(੮੭੬-੯੭੪),ਨਟ ਨਰਾਇਣ(੯੭੫-੯੮੩),ਮਾਲਿ ਗਉੜਾ(੯੮੪-੯੮੮),ਮਾਰੂ(੯੮੯-੧੧੦੬),ਤੁਖਾਰੀ(੧੧੦੭-੧੧੧੭),ਕੇਦਾਰਾ(੧੧੧੮-੧੧੨੪),ਭੈਰਉ(੧੧੨੫-੧੧੬੭),ਬੈਸੰਤ(੧੧੫੮-੧੧੯੬),ਸਾਰੰਗ(੧੧੯੭-੧੨੫੩),ਮਲਾਰ(੧੨੫੪-੧੨੯੩),ਕਾਨੜਾ(੧੨੯੪-੧੩੧੮),ਕਲਿਆਣ(੧੩੧੯-੧੩੨੬),ਪਰਭਾਤੀ(੧੩੨੭-੧੩੫੧),ਜੈਜਾਵੰਤੀ(੧੩੫੨-੧੩੫੩),ਸਲੋਕ ਸਹਸਕ੍ਰਿਤੀ(੧੩੫੩-੧੩੬੦),ਗਾਥਾ,ਫ਼ੁਨਹੇ ਤੇ ਚਉਬੋਲੇ(੧੩੬੦-੧੩੬੪),ਸਲੋਕ ਕਬੀਰ(੧੩੬੪-੧੩੭੭),ਸਲੋਕ ਫ਼ਰੀਦ(੧੩੭੭-੧੩੮੪),ਸਵੱਈਏ(੧੩੮੫-੧੪੦੯),ਸਲੋਕ ਵਾਰਾਂ ਤੌਂ ਵਧੀਕ(੧੪੧੦-੧੪੨੯),ਮੁੰਦਾਵਣੀ ਤੇ ਰਾਗਮਾਲਾ(੧੪੨੯-੧੪੩੦)
ਗੁਰੂ ਗਰੰਥ ਸਾਹਿਬ ਵਿਚ ਭਗਤ ਬਾਣੀ
ਭਗਤਾਂ ਦੀ ਬਾਣੀ: ਗੁਰੂ ਗ੍ਰੰਥ ਸਾਹਿਬ ਦੇ 31 ਰਾਗਾਂ ਵਿਚੋਂ 22 ਰਾਗਾਂ ਵਿਚ ਭਗਤਾਂ ਦੀ ਬਾਣੀ ਹੈ। ਭਗਤਾਂ ਦੇ ਸਾਰੇ ਸ਼ਬਦ 349 ਹਨ, ਅਤੇ ਭਗਤ-ਬਾਣੀ ਵਿਚ 3 ਸ਼ਬਦ ਗੁਰੂ ਅਰਜਨ ਸਾਹਿਬ ਜੀ ਦੇ ਭੀ ਹਨ ।
ਭਗਤ ਬਾਣੀ
ਸ਼ਬਦਾਂ ਤੋਂ ਇਲਾਵਾ ਗਉੜੀ ਰਾਗ ਵਿਚ ਕਬੀਰ ਜੀ ਦੀਆਂ 3 ਹੋਰ ਬਾਣੀਆਂ ਹਨ- ਬਾਵਨ ਅਖਰੀ, ਪੰਦ੍ਰਹ ਥਿਤੀ, ਸਤ ਵਾਰ। ਕਬੀਰ ਜੀ ਅਤੇ ਫਰੀਦ ਜੀ ਦੇ ਸ਼ਲੋਕਾਂ ਦੇ ਸੰਗ੍ਰਹ ਭੀ ਹਨ:- ਕਬੀਰ ਜੀ = 243 (ਇਹਨਾਂ ਸ਼ਲੋਕਾਂ ਵਿਚ ਗੁਰੂ ਸਾਹਿਬਾਨ ਦੇ ਭੀ ਕੁਝ) ਫਰੀਦ ਜੀ = 130 ਸ਼ਲੋਕ ਹਨ
ਭੱਟ ਆਤੇ ਬਾਬਾ ਸੁੰਦਰ ਜੀ ਦੀ ਬਾਣੀ
ਬਾਬਾ ਸੁੰਦਰ ਜੀ ਦੀ ਬਾਣੀ ‘ਸਦੁ’ ਰਾਗ ਰਾਮਕਲੀ ਵਿਚ ਹੈ। = 6 ਪਉੜੀਆਂ । ਹੇਠ ਲਿਖੇ ਭੱਟਾਂ ਦੇ ਸਵਯੇ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ:- (1) ਕੱਲਸਹਾਰ (2) ਜਾਲਪ (3) ਕੀਰਤ (4) ਭਿੱਖਾ (5) ਸਲ੍ਹ (6) ਭਲ੍ਹ (7) ਨਲ੍ਹ (8) ਬਲ੍ਹ (9) ਗਯੰਦ (10) ਹਰਿਬੰਸ
ਭਾਈ ਗੁਰਦਾਸ ਦੀ ਉਗਾਹੀ ਮੂਜਬ ਭਾਦੌਂ ਵਦੀ ਏਕਮ ਸੰਮਤ ੧੬੬੧/੧ ਅਗਸਤ ੧੬੦੪ ਵਾਲੇ ਦਿਨ ਇਹ ਸੰਕਲਨ ਮੁਕੰਮਲ ਹੋਇਆ। ਉਸ ਉਪਰੰਤ ਇਸ ਗਰੰਥ ਦਾ ਤਤਕਰਾ ਤੇ ਅੰਗ ਅੰਕਿਤ ਕਰਨਾ ਸ਼ੁਰੂ ਹੋਇਆ।੭੦੦੦ ਸ਼ਬਦਾਂ ਦੇ ਇਸ ਸੰਗ੍ਰਿਹ ਵਿਚ ਉਸ ਸਮੇਂ ਪਹਿਲੇ ਪੰਜ ਗੁਰੂਆਂ ,ਭਾਰਤ ਦੇ ਵਖ ਵਖ ਸੂਬਿਆਂ ਦੇ ੧੫ ਭਗਤਾਂ ਤੇ ਸੂਫ਼ੀਆਂ ਜਿਨ੍ਹਾਂ ਵਿਚ ਸ਼ੇਖ ਫਰੀਦ,ਕਬੀਰ ਤੇ ਭਗਤ ਰਵਿਦਾਸ ਸ਼ਾਮਲ ਹਨ ਦੀ ਬਾਣੀ ਹੈ।ਇਸ ਪਵਿੱਤਰ ਗਰੰਥ ਦੇ ੯੭੪ ਪਤਰੇ ਸਨ ਜਿਨ੍ਹਾਂ ਦੇ ੧੨”x੮”ਅਕਾਰ ਦੇ ੧੯੪੮ ਪੰਨੇ ਬਣਦੇ ਹਨ। ਇਨ੍ਹਾਂ ਵਿਚ ਕਈ ਖਾਲੀ ਪੰਨੇ ਵੀ ਸਨ । ਉਹ ਜਗ੍ਹਾਂ ਜਿਥੇ ਗੁਰੂ ਅਰਜਨ ਸਾਹਿਬ ਨੇ ਇਹ ਗਰੰਥ ਦਾ ਸੰਕਲਨ ਕੀਤਾ ਉਥੇ ਹੁਣ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਥਿਤ ਹੈ।
ਗੁਰਿਆਈ
ਸ੍ਰੀ ਗੁਰੂ ਗਰੰਥ ਸਾਹਿਬ ਨੂੰ ਗੁਰਿਆਈ (ਗੁਰਤਾ ਗੱਦੀ) ਬਾਰੇ ਭੱਟ ਵਹੀ (ਤਾਲੁਦਾ ਜੀਂਦ ਪਰਗਨੇ ਦਾ) ਵਿਚ ਇਉਂ ਦਰਜ ਹੈ:-
“ਗੁਰੂ ਗੋਬਿੰਦ ਸਿੰਘ ਮਹਿਲ ਦਸਮਾਂ ਬੇਟਾ ਗੁਰੂ ਤੇਗ ਬਹਾਦੁਰ ਕਾ ਪੋਤਾ ਹਰਿਗੋਬਿੰਦ ਜੀ ਕਾ ਪੜਪੋਤਾ ਗੁਰੂ ਅਰਜਨ ਕਾ ਵਾਰਿਸ ਗੁਰੂ ਰਾਮਦਾਸ ਜੀ ਕੀ ਸੂਰਜਬੰਸਿ ਗੋਸਾਲ ਗੋਤਰ ਸੋਢੀ ਖਤਰੀ ਵਾਸੀ ਅਨੰਦਪੁਰ ਪਰਗਨਾ ਕਹਿਲੂਰ ਮੁਕਾਮ ਨੰਦੇੜ ਤਟ ਗੁਦਾਵਰੀ ਦਖਣ ਦੇਸ ਸੰਮਤ ਸਤਾਰਾ ਸੌ ਪੈਂਸਠ ਕਾਤਿਕ ਮਾਸ ਕੀ ਚੌਥ ਸ਼ੁਕਲ ਪਖੇ ਬੂਦਵਾਰ ਕੇ ਦਿਹੁਰੀ ਭਾਈ ਦਇਆ ਸਿੰਘ ਸੇ ਬਚਨ ਹੋਇਆਂ ਸ੍ਰੀ ਗੁਰੂ ਗਰੰਥ ਸਾਹਿਬ ਲੈ ਆਓ।ਬਚਨ ਪਾਇ ਦਇਆ ਸਿੰਘ ਸ੍ਰੀ ਗਰੰਥ ਸਾਹਿਬ ਲੈ ਤਾਏ। ਗੁਰੂ ਜੀ ਨੇ ਪੰਜ ਪੈਸੇ ਨਰੇਲ ਅਗੇ ਭੇਟਾ ਰਖਾ ਮਥਾ ਟੇਕਾ ਸਰਬਤ ਸੰਗਤ ਸੇ ਕਹਾ ਮੇਰਾ ਹੁਕਮ ਹੈ ਮੇਰਿ ਜਗ੍ਹਾ ਸ੍ਰੀ ਗਰੰਥ ਜਿ ਕੋ ਜਾਨਣਾ । ਜੋ ਸਿਖ ਜਾਣੇਗਾ ਓਸ ਕੀ ਘਾਲ ਥਾਏ ਪਵੇਗੀ ਗੁਰੂ ਤਿਸ ਕੀ ਬਹੁੜੀ ਕਰੇਗਾ।“
ਗੁਰੂ ਗਰੰਥ ਸਾਹਿਬ ੧੯੧੪ ਦੀ ਵਿਸ਼ਵ ਜੰਗ ਦੌਰਾਨ ਮੈਸੋਪਟਾਮੀਆ ਵਿਚ ਕਿਧਰੇ ਸਿੱਖ ਮਾਰਚਿੰਗ ਕਾਲਮ ਦੀ ਅਗਵਾਈ ਕਰਦੇ ਹੋਏ
‘
ਗੁਰੂ ਗਰੰਥ ਸਾਹਿਬ ਸਦੀਵੀ ਗੁਰੂ ਹਨ’। ਗੁਰੂ ਗੋਬਿੰਦ ਸਿੰਘ ਸਾਹਿਬ ਦੇ ਜੋਤੀ ਜੋਤ ਸਮਾਉਣ ਤੌਂ ਬਾਦ ਸਿਖ ਸਮਾਜ ਦੀ ਇਹੀ ਸੋਚ ਤੇ ਅਕੀਦਾ ਹੈ। ਸਿਖਾਂ ਦੇ ਔਕੁੜ ਭਰੇ ਸਮੇਂ ਵੀ ,ਜਦੌਂ ਉਨ੍ਹਾਂ ਨੂੰ ਗੈਰ-ਕਨੂੰਨੀ ਕਰਾਰ ਦਿਤਾ ਗਿਆ ਤੇ ਉਨ੍ਹਾਂ ਨੂੰ ਜੰਗਲਾਂ ਵਿਚ ਸ਼ਰਨ ਲੈਣੀ ਪਈ ,ਸਿਖਾਂ ਦੀ ਸਭ ਤੌਂ ਵਡਮੁੱਲੀ ਸ਼ੈ ਗੁਰੂ ਗਰੰਥ ਸਾਹਿਬ ਹੀ ਸੀ ਜਿਸ ਉਤੇ ਉਂ੍ਹਾਂ ਨੂੰ ਸਭ ਤੌਂ ਵੱਧ ਮਾਣ ਸੀ ਅਤੇ ਜਿਸ ਨੂੰ ਉਨ੍ਹਾਂ ਨੇ ਜਾਨ ਦੀ ਪਰਵਾਹ ਨਾ ਕਰਦੇ ਹੋਏ ਵੀ ਸਭ ਤੌਂ ਵੱਧ ਮਹਿਫ਼ੂਜ਼ ਰਖਿਆ।ਹੋਰ ਕਿਸੇ ਨੂੰ ਉਨ੍ਹਾਂ ਇਸ ਪਵਿੱਤਰ ਗ੍ਰੰਥ ਦੀ ਬਰਾਬਰੀ ਨਹੀਂ ਕਰਨ ਦਿਤੀ।
ਮਹਾਰਾਜਾ ਰਣਜੀਤ ਸਿੰਘ ਦੇ ਕਾਲ ਵਿਚ ,ਜਿਸ ਨੇ ਖਾਲਸਾ ਦੇ ਨਾਂ ਤੇ ਸੁਤੰਤਰ ਸਾਮਰਾਜ ਕਾਇਮ ਕੀਤਾ,ਸ਼ਖਸੀ ਅਚਾਰ ਵਿਚਾਰ ਤੇ ਦਰਬਾਰੀ ਕਾਰ ਵਿਹਾਰ ਗੁਰੂ ਗਰੰਥ ਸਾਹਿਬ ਉਦਾਲੇ ਹੀ ਕੇਂਦ੍ਰਿਤ ਸੀ।ਜਿਵੇਂ ਕਿ ਸਮਕਾਲੀ ਦਸਤਾਵੇਜ਼ਾਂ ਤੌਂ ਪਤਾ ਲਗਦਾ ਹੈ ਰਣਜੀਤ ਸਿੰਘ ਆਪਣਾ ਦਿਨ ਗੁਰੂ ਗਰੰਥ ਸਾਹਿਬ ਦੀ ਇਬਾਦਤ ਤੌਂ ਬਾਦ ਹੀ ਸ਼ੁਰੂ ਕਰਦਾ ਸੀ।ਦਿਨਾਂ ਦਿਹਾਰਾਂ ਤੇ ਉਹ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਗੁਰੂ ਗਰੰਥ ਸਾਹਿਬ ਅੱਗੇ ਸੀ ਨਿਵਾਉਣ ਜਾਇਆ ਕਰਦਾ ਸੀ।ਸਿਖਾਂ ਵਾਸਤੇ ਕੇਵਲ ਗੁਰੂ ਗਰੰਥ ਸਾਹਿਬ ਹੀ ਇਕੋਇਕ ਧਾਰਮਿਕ ਇਬਾਦਤ ਦਾ ਮਰਕਜ਼ ਹਨ। ਇਸ ਤੌਂ ਇਲਾਵਾ ਮਨੁਖ ਦੀ ਸ਼ਕਲ ਵਿਚ ਯਾ ਚਿਨ੍ਹ ਦੀ ਸ਼ਕਲ ਵਿਚ ਹੋਰ ਕੁਝ ਵੀ ਨਹੀਂ।
ਗੁਰੂ ਗੋਬਿੰਦ ਸਿੰਘ ਉਪਰੰਤ ਇਸ ਪਵਿੱਤਰ ਗ੍ਰੰਥ ਨੂੰ ਹੀ ਗੁਰੂ ਕਰਕੇ ਜਾਣਿਆ ਜਾਂਦਾ ਹੈ।
ਵਾਹਿਗੁਰੂ ਜੀ ਕਾ ਖਾਲਸਾ ।। ਵਾਹਿਗੁਰੂ ਜੀ ਕੀ ਫ਼ਤਿਹ ।।

ਭਗਤ | ਸ਼ਬਦ |
---|---|
ਕਬੀਰ ਜੀ | 224 |
ਭੀਖਨ ਜੀ | 2 |
ਨਾਮਦੇਵ ਜੀ | 61 |
ਸੂਰਦਾਸ ਜੀ | 1 |
ਰਵਿਦਾਸ ਜੀ | 40 |
ਪਰਮਾਨੰਦ ਜੀ | 1 |
ਤ੍ਰਿਲੋਚਨ ਜੀ | 4 |
ਸੈਣ ਜੀ | 1 |
ਫਰੀਦ ਜੀ | 4 |
ਪੀਪਾ ਜੀ | 1 |
ਬੈਣੀ ਜੀ | 3 |
ਸਧਨਾ ਜੀ | 1 |
ਧੰਨਾ ਜੀ | 3 |
ਰਾਮਾਨੰਦ ਜੀ | 1 |
ਜੈਦੇਵ ਜੀ | 2 |
ਗੁਰੂ ਅਰਜਨ ਦੇਵ ਜੀ | 3 |
ਜੋੜ | 352 |