ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 10.6.2012, ਐਤਵਾਰ , ੨੮ ਜੇਠ (ਸੰਮਤ ੫੪੪ ਨਾਨਕਸ਼ਾਹੀ)
ਬਿਹਾਗੜਾ ਮਹਲਾ ੫ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥ ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥ ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥ ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥ ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥
ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥ ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥ ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥ ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨ੍ਹ੍ਹਾ ਰੈਣਿ ਦਿਨੁ ਲਿਵ ਲਾਈਐ ॥ ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥ ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥੨॥
ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥ ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥ ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥ ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥ ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥ ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਪੂਜੇਹਾ ॥੩॥
ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥ ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥ ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥ ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥ ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥ ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥੪॥੧॥
(ਅੰਗ ੫੪੧-੫੪੨)
ਪੰਜਾਬੀ ਵਿਚ ਵਿਆਖਿਆ :-
ਹੇ ਮੇਰੇ ਪਿਆਰੇ! ਮੈਂ ਪਰਮਾਤਮਾ ਦਾ ਇਕ ਅਚਰਜ ਤਮਾਸ਼ਾ ਵੇਖਿਆ ਹੈ ਕਿ ਉਹ ਜੋ ਕੁਝ ਕਰਦਾ ਹੈ ਧਰਮ ਅਨੁਸਾਰ ਕਰਦਾ ਹੈ, ਨਿਆਂ ਅਨੁਸਾਰ ਕਰਦਾ ਹੈ। ਹੇ ਮੇਰੇ ਪਿਆਰੇ! (ਇਹ ਜਗਤ) ਉਸ ਪਰਮਾਤਮਾ ਨੇ ਇਕ ਪਿੜ ਬਣਾ ਦਿੱਤਾ ਹੈ ਇਕ ਰੰਗ-ਭੂਮੀ ਰਚ ਦਿੱਤੀ ਹੈ ਜਿਸ ਵਿਚ ਸਾਰੇ (ਨਟਾਂ ਲਈ, ਪਹਿਲਵਾਨਾਂ ਲਈ) ਜੰਮਣਾ ਮਰਨਾ (ਭੀ ਨਿਯਤ ਕਰ ਦਿੱਤਾ ਹੈ)। (ਜਗਤ ਵਿਚ ਜੀਵਾਂ ਦਾ) ਜੰਮਣਾ ਮਰਨਾ ਉਸੇ ਪਰਮਾਤਮਾ ਨੇ ਬਣਾਇਆ ਹੈ ਜਿਸ ਨੇ ਇਹ ਜਗਤ ਪੈਦਾ ਕੀਤਾ ਹੈ। ਕਈ ਜੀਵਾਂ ਨੂੰ ਗੁਰੂ ਮਿਲਾ ਕੇ ਪ੍ਰਭੂ ਆਪਣੀ ਹਜ਼ੂਰੀ ਵਿਚ ਟਿਕਾ ਲੈਂਦਾ ਹੈ, ਤੇ, ਕਈ ਜੀਵ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਫਿਰਦੇ ਹਨ। ਹੇ ਪ੍ਰਭੂ! ਆਪਣੇ (ਗੁਣਾਂ ਦਾ) ਅੰਤ ਤੂੰ ਆਪ ਹੀ ਜਾਣਦਾ ਹੈਂ, ਤੂੰ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈਂ। ਹੇ ਸੰਤ ਜਨੋ! ਸੁਣੋ, ਨਾਨਕ ਇਕ ਅਟੱਲ ਨਿਯਮ ਦੱਸਦਾ ਹੈ (ਕਿ) ਪਰਮਾਤਮਾ ਧਰਮ ਅਨੁਸਾਰ ਨਿਆਂ ਅਨੁਸਾਰ ਦੁਨੀਆ ਦੀ ਕਾਰ ਚਲਾ ਰਿਹਾ ਹੈ।੧।
ਹੇ ਮੇਰੇ ਪਿਆਰੇ! (ਆਖ-) ਹੇ ਸੰਤ-ਜਨ ਸਹੇਲੀਹੋ! ਆਓ, ਰਲ ਕੇ ਸੰਤ-ਸੰਗ ਵਿਚ ਬੈਠੋ, (ਜੇਹੜਾ ਮਨੁੱਖ ਸਤਸੰਗੀਆਂ ਵਿਚ ਮਿਲ ਕੇ ਬੈਠਦਾ ਹੈ ਉਹ) ਪਰਮਾਤਮਾ ਦਾ ਨਾਮ ਸਦਾ ਸਿਮਰਦਾ ਹੈ। ਹੇ ਮੇਰੇ ਪਿਆਰੇ! ਗੁਰੂ ਨੂੰ ਅਭੁੱਲ ਮੰਨ ਕੇ ਗੁਰੂ ਦੀ ਸਰਨ ਪਵੋ (ਜੇਹੜਾ ਇਸ ਤਰ੍ਹਾਂ ਗੁਰੂ ਦੀ ਸਰਨ ਪੈਂਦਾ ਹੈ ਉਹ) ਜਮ ਦੇ ਰਸਤੇ ਨੂੰ (ਆਤਮਕ ਮੌਤ ਲਿਆਉਣ ਵਾਲੇ ਜੀਵਨ-ਰਾਹ ਨੂੰ) ਚੰਗਾ ਬਣਾ ਲੈਂਦਾ ਹੈ। ਗੁਰੂ ਦੀ ਸਰਨ ਪੈ ਕੇ ਔਖੇ ਜੀਵਨ-ਰਾਹ ਨੂੰ ਸੋਹਣਾ ਬਣਾ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਾ ਖੱਟ ਸਕੀਦੀ ਹੈ। (ਪਰ) ਜਿਨ੍ਹਾਂ ਮਨੁੱਖਾਂ ਦੇ ਮੱਥੇ ਤੇ ਆਪਣੀ ਹਜ਼ੂਰੀ ਤੋਂ ਕਰਤਾਰ ਨੇ (ਭਗਤੀ ਦਾ ਲੇਖ) ਲਿਖ ਦਿੱਤਾ ਹੈ, ਉਹਨਾਂ ਮਨੁੱਖਾਂ ਦੀ ਸੁਰਤਿ ਦਿਨ ਰਾਤ (ਪ੍ਰਭੂ-ਚਰਨਾਂ ਵਿਚ) ਲਗੀ ਰਹਿੰਦੀ ਹੈ। ਜਦੋਂ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲਦਾ ਹੈ ਤਦੋਂ ਉਸ ਦੇ ਅੰਦਰੋਂ ਹਉਮੈ ਮਮਤਾ (ਅਪਣੱਤ) ਦੂਰ ਹੋ ਜਾਂਦੀ ਹੈ, ਮੋਹ ਮੁੱਕ ਜਾਂਦਾ ਹੈ। ਦਾਸ ਨਾਨਕ ਆਖਦਾ ਹੈ ਕਿ ਸਦਾ ਪਰਮਾਤਮਾ ਦਾ ਨਾਮ ਸਿਮਰ ਕੇ ਮਨੁੱਖ (ਹਉਮੈ ਮਮਤਾ ਮੋਹ ਆਦਿਕ ਦੇ ਪ੍ਰਭਾਵ ਤੋਂ) ਸੁਤੰਤਰ ਹੋ ਜਾਂਦਾ ਹੈ।੨।
ਹੇ ਮੇਰੇ ਪਿਆਰੇ! (ਆਖ-) ਹੇ ਸੰਤ ਜਨੋ! (ਸਾਧ ਸੰਗਤਿ ਵਿਚ) ਇਕੱਠੇ ਹੋ ਕੇ ਪਰਮਾਤਮਾ ਅੱਗੇ ਦੋਵੇਂ ਹੱਥ ਜੋੜਿਆ ਕਰੋ, ਤੇ, ਉਸ ਨਾਸ-ਰਹਿਤ ਸਰਬ-ਵਿਆਪਕ ਪਰਮਾਤਮਾ ਦੀ ਭਗਤੀ ਕਰਿਆ ਕਰੋ। ਹੇ ਮੇਰੇ ਪਿਆਰੇ! ਮੈਂ ਹੋਰ ਕਈ ਕਿਸਮਾਂ ਦੀ ਪੂਜਾ-ਭੇਟਾ ਭਾਲ ਵੇਖੀ ਹੈ (ਪਰ ਸਭ ਤੋਂ ਸ੍ਰੇਸ਼ਟ ਪੂਜਾ ਇਹ ਹੈ ਕਿ) ਆਪਣਾ ਇਹ ਮਨ ਇਹ ਸਰੀਰ ਸਭ ਭੇਟਾ ਕਰ ਦੇਣਾ ਚਾਹੀਦਾ ਹੈ। (ਫਿਰ ਭੀ, ਮਾਣ ਕਾਹਦਾ?) ਇਹ ਮਨ, ਇਹ ਸਰੀਰ, ਇਹ ਧਨ ਸਭ ਪਰਮਾਤਮਾ ਦਾ ਦਿੱਤਾ ਹੋਇਆ ਹੈ, (ਸੋ,)ਕੋਈ ਮਨੁੱਖ (ਆਪਣੀ ਮਲਕੀਅਤ ਦੀ) ਕੇਹੜੀ ਚੀਜ਼ ਭੇਟਾ ਕਰ ਸਕਦਾ ਹੈ? ਜਿਸ ਮਨੁੱਖ ਉੱਤੇ ਪ੍ਰਭੂ-ਮਾਲਕ ਕਿਰਪਾਲ ਹੁੰਦਾ ਹੈ ਦਇਆਵਾਨ ਹੁੰਦਾ ਹੈ ਉਹ ਉਸ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਜਾਂਦਾ ਹੈ (ਬੱਸ! ਇਹੀ ਹੈ ਭੇਟਾ ਤੇ ਪੂਜਾ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗ ਪੈਂਦਾ ਹੈ, ਉਸ ਦਾ ਆਪਣੇ ਗੁਰੂ ਨਾਲ ਪਿਆਰ ਬਣ ਜਾਂਦਾ ਹੈ। ਦਾਸ ਨਾਨਕ ਆਖਦਾ ਹੈ-(ਹੇ ਸੰਤ ਜਨੋ!) ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ।੩।
ਹੇ ਮੇਰੇ ਪਿਆਰੇ! (ਪਰਮਾਤਮਾ ਨੂੰ ਲੱਭਣ ਵਾਸਤੇ) ਅਸੀ ਦਸੀਂ ਪਾਸੀਂ ਭਾਲ ਕਰਦੇ ਫਿਰੇ, ਪਰ ਉਸ ਪਰਮਾਤਮਾ ਨੂੰ ਹੁਣ ਹਿਰਦੇ-ਘਰ ਵਿਚ ਹੀ ਆ ਕੇ ਲੱਭ ਲਿਆ ਹੈ। ਹੇ ਮੇਰੇ ਪਿਆਰੇ! (ਇਸ ਮਨੁੱਖਾ ਸਰੀਰ ਨੂੰ) ਪਰਮਾਤਮਾ ਨੇ ਆਪਣੇ ਰਹਿਣ ਲਈ ਘਰ ਬਣਾਇਆ ਹੋਇਆ ਹੈ, ਪਰਮਾਤਮਾ ਇਸ (ਸਰੀਰ-ਘਰ) ਵਿਚ ਟਿਕਿਆ ਰਹਿੰਦਾ ਹੈ। ਮਾਲਕ-ਪ੍ਰਭੂ ਆਪ ਹੀ ਸਾਰੇ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ, ਪਰ ਉਸ ਦੀ ਇਸ ਹੋਂਦ ਦਾ ਪਰਕਾਸ਼ ਗੁਰੂ ਦੀ ਸਰਨ ਪਿਆਂ ਹੀ ਹੁੰਦਾ ਹੈ। (ਗੁਰੂ ਜਿਸ ਮਨੁੱਖ ਦੇ ਮੂੰਹ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਾਮ-ਰਸ ਚੋ ਦੇਂਦਾ ਹੈ, (ਉਸ ਦੇ ਅੰਦਰੋਂ ਮਾਇਆ ਦੇ ਮੋਹ ਦਾ) ਹਨੇਰਾ ਮਿਟ ਜਾਂਦਾ ਹੈ, ਉਸ ਦਾ ਸਾਰਾ ਦੁੱਖ ਦੂਰ ਹੋ ਜਾਂਦਾ ਹੈ। (ਗੁਰੂ ਦੀ ਕਿਰਪਾ ਨਾਲ ਹੁਣ) ਮੈਂ ਜਿੱਧਰ ਵੇਖਦਾ ਹਾਂ ਉਧਰ ਹੀ ਮੈਨੂੰ ਮਾਲਕ ਪਰਮਾਤਮਾ ਸਭ ਥਾਈਂ ਵੱਸਦਾ ਦਿੱਸਦਾ ਹੈ। ਦਾਸ ਨਾਨਕ ਆਖਦਾ ਹੈ-ਗੁਰੂ ਨੇ ਮੈਨੂੰ ਪਰਮਾਤਮਾ ਮਿਲਾ ਦਿੱਤਾ ਹੈ, ਮੈਂ ਪਰਮਾਤਮਾ ਨੂੰ ਆਪਣੇ ਹਿਰਦੇ-ਘਰ ਵਿਚ ਆ ਕੇ ਲੱਭ ਲਿਆ ਹੈ।੪।੧।
ENGLISH TRANSLATION :-
BIHAAGRAA, FIFTH MEHL, CHHANT, FIRST HOUSE:
ONE UNIVERSAL CREATOR GOD. BY THE GRACE OF THE TRUE GURU:
I have seen a miracle of the Lord, O my dear beloveds whatever He does is righteous and just. The Lord has fashioned thisbeautiful arena, O my dear beloveds, where all come and go.The One who fashioned the world causes them to come and go. Some meet the True Guru the Lord invites them into theMansion of His Presence; others wander around, deluded by doubt. You alone know Your limits; You are contained in all.Nanak speaks the Truth listen, Saints: the Lord dispenses even-handed justice. || 1 ||
Come and join with me, O mybeautiful dear beloveds; lets worship the Name of the Lord, Har, Har. Lets serve the Perfect True Guru, O my dear beloveds,and clear away the Path of Death. Having cleared the treacherous path, as Gurmukhs we shall obtain honor in the Court of theLord. Those who have such pre-ordained destiny, lovingly focus their attention on the Lord, night and day. Egotism,possessiveness and emotional attachment are eradicated when one joins the Saadh Sangat, the Company of the Holy. Saysservant Nanak, one who contemplates the Name of the Lord, Har, Har, is liberated. || 2 ||
Lets join hands, O Saints; letscome together, O my dear beloveds, and worship the Imperishable, Almighty Lord God. I sought Him through uncounted formsof adoration, O my dear beloveds; now, I dedicate all my mind and body to the Lord. Mind, body and wealth all belong to God;so what can anyone offer Him in worship? He alone merges in the lap of God, unto whom the Merciful Lord and Masterbecomes kind. One who has such pre-ordained destiny written on his forehead, comes to bear love for the Guru. Says servantNanak, join the Saadh Sangat, the Company of the Holy, and worship the Name of the Lord, Har, Har. || 3 ||
I wanderedaround, searching in the ten directions, O my dear beloveds, but I came to find the Lord in the home of my own being. TheDear Lord has fashioned the body as the temple of the Lord, O my dear beloveds; the Lord continues to dwell there. The Lordand Master Himself is pervading everywhere; He is revealed to the Gurmukh. Darkness is dispelled, and pain is removed, whenthe sublime essence of the Lords Ambrosial Nectar trickles down. Wherever I look, the Lord and Master is there. The SupremeLord God is everywhere. Says servant Nanak, meeting the True Guru, I have found the Lord within the home of my own being.|| 4 || 1 ||
WAHEGURU JI KA KHALSA
WAHEGURU JI KI FATEH JI