ਸਾਨੂੰ ਮਾਣ ਪੰਜਾਬੀ ਹੋਣ ਦਾ ਪੰਜਾਬੀ ਬੋਲੋ, ਪੰਜਾਬੀ ਪੜ੍ਹੋ, ਪੰਜਾਬੀ ਲਿਖੋ ਜਿੱਥੇ ਵੀ ਰਹੋ ਜਿਉਂਦੇ ਵੱਸਦੇ ਰਹੋ ਪੰਜਾਬੀਓ ਅਤੇ ਹਮੇਸ਼ਾ ਮਾਣ ਕਰਦੇ ਰਹੋ ਆਪਣੇ ਪੰਜਾਬੀ ਹੋਣ ਉੱਤੇ। ਪੰਜਾਬੀਓ! ਜੇ ਜੁਲਮ ਕਰਨਾ ਪਾਪ ਹੈ ਤਾਂ ਸਹਿਣਾ ਵੀ ਪਾਪ ਹੈ। ਗੁਰਸ਼ਾਮ ਸਿੰਘ ਚੀਮਾਂ

Sunday, June 10, 2012

Hukamnama Sri Harmandir Sahib Ji FULL (WITH PUNJABI & ENGLISH) 11 ਜੂਨ 2012


ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ

ਅੱਜ ਦਾ ਮੁੱਖਵਾਕ 11.6.2012, ਸੌਮਵਾਰ , ੨੯ ਜੇਠ (ਸੰਮਤ ੫੪੪ ਨਾਨਕਸ਼ਾਹੀ)

ਰਾਗੁ ਬਿਹਾਗੜਾ ਮਹਲਾ ੫ ॥
ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥
ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥ ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥
ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥ ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥ 
ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥ ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥
(ਅੰਗ ੫੪੨-੫੪੩)

ਪੰਜਾਬੀ ਵਿਚ ਵਿਆਖਿਆ :-

(ਹੇ ਭਾਈ!) ਪਰਮਾਤਮਾ ਬਹੁਤ ਹੀ ਪਿਆਰਾ ਲੱਗਣ ਵਾਲਾ ਹੈ, ਸਭ ਦੇ ਮਨ ਨੂੰ ਮੋਹ ਲੈਣ ਵਾਲਾ ਹੈ, ਸਭ ਸਰੀਰਾਂ ਵਿਚ ਸੋਭ ਰਿਹਾ ਹੈ, ਸਭ ਦੇ ਜੀਵਨ ਦਾ ਸਹਾਰਾ ਹੈ। ਉਸ ਦਇਆ ਦੇ ਘਰ ਗੋਪਾਲ ਪਿਆਰੇ ਦੀ ਸੋਹਣੀ ਸੋਭਾ (ਪਸਰ ਰਹੀ) ਹੈ, ਬੜੀ ਬੇਅੰਤ ਸੋਭਾ ਹੈ। ਹੇ ਦਿਆਲ ਗੋਬਿੰਦ! ਹੇ ਗੋਪਾਲ ਹੇ ਪਿਆਰੇ ਕੰਤ! ਮੈਨੂੰ ਨਿਮਾਣੀ ਨੂੰ ਮਿਲ। ਮੇਰੀਆਂ ਅੱਖਾਂ ਤੇਰੇ ਦਰਸਨ ਦੀ ਛੂਹ ਹਾਸਲ ਕਰਨ ਲਈ ਤਰਸਦੀਆਂ ਰਹਿੰਦੀਆਂ ਹਨ। ਮੇਰੀ ਜ਼ਿੰਦਗੀ ਦੀ ਰਾਤ ਲੰਘਦੀ ਜਾ ਰਹੀ ਹੈ, (ਪਰ ਮੈਨੂੰ ਤੇਰੇ ਮਿਲਾਪ ਤੋਂ ਪੈਦਾ ਹੋਣ ਵਾਲੀ) ਸ਼ਾਂਤੀ ਨਹੀਂ ਮਿਲ ਰਹੀ। ਜਿਸ ਨੂੰ ਗੁਰੂ ਦੇ ਬਖ਼ਸ਼ੇ ਗਿਆਨ ਦਾ ਸੁਰਮਾ ਮਿਲ ਗਿਆ, ਜਿਸ ਨੂੰ (ਆਤਮਕ ਜੀਵਨ ਦਾ) ਭੋਜਨ ਹਰਿ-ਨਾਮ ਮਿਲ ਗਿਆ, ਉਸ ਦੇ ਸਾਰੇ (ਆਤਮਕ) ਸਿੰਗਾਰ ਸਫਲ ਹੋ ਗਏ। ਨਾਨਕ ਸੰਤ ਜਨਾਂ ਦੀ ਚਰਨੀਂ ਪੈਂਦਾ ਹੈ, ਸੰਤਾਂ ਜਨਾਂ ਅੱਗੇ ਅਰਜ਼ੋਈ ਕਰਦਾ ਹੈ, ਕਿ ਮੈਨੂੰ ਮੇਰਾ ਪ੍ਰਭੂ-ਪਤੀ ਮਿਲਾਵੋ।੧।
ਜਦ ਤਕ ਪਰਮਾਤਮਾ ਨਹੀਂ ਮਿਲਦਾ, ਜਦ ਤਕ (ਮੇਰੀਆਂ ਭੁੱਲਾਂ ਦੇ) ਮੈਨੂੰ ਲੱਖਾਂ ਉਲਾਂਭੇ ਮਿਲਦੇ ਰਹਿੰਦੇ ਹਨ। ਮੈਂ ਪਰਮਾਤਮਾ ਨੂੰ ਮਿਲਣ ਵਾਸਤੇ ਅਨੇਕਾਂ ਹੀਲੇ ਕਰਦੀ ਹਾਂ, ਪਰ ਮੇਰੀ ਕੋਈ ਪੇਸ਼ ਨਹੀਂ ਜਾਂਦੀ। ਪਿਆਰੇ ਪ੍ਰਭੂ ਦੇ ਮਿਲਾਪ ਤੋਂ ਬਿਨਾ ਕਿਸੇ ਤਰ੍ਹਾਂ ਭੀ ਮਨ ਨੂੰ ਧੀਰਜ ਨਹੀਂ ਆਉਂਦੀ, ਚਿੱਤ (ਧਨ ਦੀ ਖ਼ਾਤਰ) ਹਰ ਵੇਲੇ ਨੱਠਾ ਫਿਰਦਾ ਹੈ; ਤੇ, ਧਨ ਭੀ ਸਦਾ ਨਾਲ ਨਹੀਂ ਨਿਭਦਾ। ਸਾਰੇ ਖਾਣ ਪੀਣ ਸਿੰਗਾਰ ਪ੍ਰਭੂ-ਪਤੀ ਤੋਂ ਬਿਨਾ ਵਿਅਰਥ ਹਨ, ਪ੍ਰਭੂ-ਪਤੀ ਤੋਂ ਬਿਨਾ ਜੀਵਨ ਦਾ ਕੋਈ ਕਜ ਨਹੀਂ। ਪ੍ਰਭੂ-ਪਤੀ ਤੋਂ ਬਿਨਾ (ਦੁਨੀਆ ਵਾਲੀਆਂ) ਆਸਾਂ (ਵਿਆਕੁਲ ਕਰੀ ਰੱਖਦੀਆਂ ਹਨ) ਮਾਇਆ ਦੀ ਤ੍ਰਿਸ਼ਨਾ ਦਿਨ ਰਾਤ ਲੱਗੀ ਰਹਿੰਦੀ ਹੈ। ਰਤਾ ਜਿਤਨੇ ਸਮੇ ਲਈ ਭੀ ਜਿੰਦ ਟਿਕਾਣੇ ਨਹੀਂ ਆਉਂਦੀ। ਨਾਨਕ ਬੇਨਤੀ ਕਰਦਾ ਹੈ-ਹੇ ਗੁਰੂ! ਮੈਂ (ਜੀਵ-ਇਸਤ੍ਰੀ)ਤੇਰੀ ਦਾਸੀ ਆ ਬਣੀ ਹਾਂ, ਤੇਰੀ ਕਿਰਪਾ ਨਾਲ (ਹੀ) ਮੇਰਾ ਪ੍ਰਭੂ ਪਤੀ (ਮੈਨੂੰ) ਮਿਲ ਸਕਦਾ ਹੈ।੨।
(ਮੇਰੀ ਇਸ) ਇਕੋ ਹਿਰਦਾ-ਸੇਜ ਉਤੇ ਪ੍ਰਭੂ-ਪਤੀ (ਮੇਰੇ) ਨਾਲ (ਵੱਸਦਾ) ਹੈ, ਪਰ ਮੈਨੂੰ ਦਰਸਨ ਪ੍ਰਾਪਤ ਨਹੀਂ ਹੁੰਦਾ! ਮੈਨੂੰ ਪ੍ਰਭੂ ਦੀ ਹਜ਼ੂਰੀ ਵਿਚ ਸੱਦਿਆ ਭੀ ਕਿਵੇਂ ਜਾਏ? ਮੇਰੇ ਵਿਚ (ਤਾਂ) ਅਨੇਕਾਂ ਅਉਗਣ ਹਨ। ਗੁਣ-ਹੀਨ, ਨਿਮਾਣੀ, ਨਿਆਸਰੀ (ਜੀਵ-ਇਸਤ੍ਰੀ) ਬੇਨਤੀ ਕਰਦੀ ਹੈ-ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਨੂੰ ਮਿਲ। ਹੇ ਨੌ ਖ਼ਜ਼ਾਨਿਆਂ ਦੇ ਮਾਲਕ ਪ੍ਰਭੂ! ਇਕ ਪਲਕ ਮਾਤ੍ਰ ਤੇਰਾ ਦਰਸਨ ਕੀਤਿਆਂ (ਤੈਥੋਂ ਵਿਛੋੜਨ ਵਾਲੀ) ਭਟਕਣਾ ਦੀ ਕੰਧ ਦੂਰ ਹੋ ਜਾਂਦੀ ਹੈ,ਆਤਮਕ ਅਡੋਲਤਾ ਵਿਚ ਲੀਨਤਾ ਹੋ ਜਾਂਦੀ ਹੈ। ਜਦੋਂ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਿਆਰਾ ਪ੍ਰਭੂ-ਪਤੀ ਆ ਵੱਸਦਾ ਹੈ ਜਦੋਂ ਜੀਵ-ਇਸਤ੍ਰੀ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲੈਂਦੀ ਹੈ, ਤਦੋਂ ਪ੍ਰਭੂ ਦੇ ਨਾਲ ਮਿਲ ਕੇ ਖ਼ੁਸ਼ੀ ਦਾ ਗੀਤ ਗਾਇਆ ਜਾ ਸਕਦਾ ਹੈ। ਹੇ ਗੁਰੂ! ਨਾਨਕ ਤੇਰੇ ਚਰਨਾਂ ਵਿਚ ਆ ਪਿਆ ਹੈ, ਤੇਰੀ ਸਰਨ ਆ ਗਿਆ ਹੈ (ਮੈਨੂੰ ਨਾਨਕ ਨੂੰ) ਪਰਮਾਤਮਾ-ਪਤੀ ਦਾ ਦਰਸਨ ਕਰਾ ਦੇ।੩।
ਸਤਿਗੁਰੂ ਜੀ ਦੀ ਕਿਰਪਾ ਨਾਲ ਮੈਂ ਪਰਮਾਤਮਾ ਲੱਭ ਲਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ, ਮੇਰੇ ਮਨ ਵਿਚ ਠੰਢ ਪੈ ਗਈ ਹੈ, (ਮੇਰੇ ਅੰਦਰੋਂ ਤ੍ਰਿਸ਼ਨਾ ਦੀ) ਤਪਸ਼ ਬੁੱਝ ਗਈ ਹੈ। ਉਹ ਦਿਨ (ਮੇਰੇ ਵਾਸਤੇ) ਭਾਗਾਂ ਵਾਲਾ ਹੈ ਉਹ ਰਾਤ ਸੋਹਣੀ ਹੈ (ਜਦੋਂ ਮੈਨੂੰ ਪਰਮਾਤਮਾ ਮਿਲਿਆ। ਮਿਲਾਪ ਦੀ ਬਰਕਤਿ ਨਾਲ ਮੇਰੇ ਅੰਦਰ) ਬਹੁਤ ਆਨੰਦ ਖ਼ੁਸ਼ੀਆਂ ਸਵਾਦ ਬਣੇ ਪਏ ਹਨ, (ਮੇਰੇ ਹਿਰਦੇ ਵਿਚ) ਪਿਆਰੇ ਗੋਪਾਲ ਗੋਬਿੰਦ ਜੀ ਪਰਗਟ ਹੋ ਗਏ ਹਨ, ਮੈਂ ਆਪਣੀ ਜੀਭ ਨਾਲ (ਉਸ ਮਿਲਾਪ ਦੇ) ਕੇਹੜੇ ਕੇਹੜੇ ਗੁਣ (ਲਾਭ) ਦੱਸਾਂ? (ਮੇਰੇ ਅੰਦਰੋਂ) ਭਟਕਣਾ, ਲੋਭ, ਮੋਹ, ਆਦਿਕ ਸਾਰੇ ਵਿਕਾਰ ਦੂਰ ਹੋ ਗਏ ਹਨ, ਮੇਰੇ ਗਿਆਨ-ਇੰਦ੍ਰੇ ਮਿਲ ਕੇ ਸਿਫ਼ਤਿ-ਸਾਲਾਹ ਦਾ ਗੀਤ ਗਾ ਰਹੇ ਹਨ। ਹੁਣ ਨਾਨਕ ਗੁਰੂ ਦੇ ਚਰਨਾਂ ਵਿਚ ਢਹਿ ਪਿਆ ਹੈ, ਗੁਰੂ ਅੱਗੇ ਹੀ ਅਰਜ਼ੋਈ ਕਰਦਾ ਰਹਿੰਦਾ ਹੈ, ਕਿਉਂਕਿ ਉਸ ਗੁਰੂ ਨੇ ਮਿਲਾਪ ਦੇ ਲੇਖ ਦੀ ਰਾਹੀਂ (ਮਿਲਾਪ ਦੇ ਲੇਖ ਨੂੰ ਉਜਾਗਰ ਕਰ ਕੇ) ਮੈਨੂੰ ਪਰਮਾਤਮਾ ਮਿਲਾ ਦਿੱਤਾ ਹੈ।੪।੨।

ENGLISH TRANSLATION :-

RAAG BIHAAGRAA, FIFTH MEHL:
He is so dear to me; He fascinates my mind; the Lord is the ornament of myheart, the support of the breath of life. The Glory of the Beloved, the Merciful Lord of the Universe, is beautiful; He is infiniteand unlimited. O Compassionate Lord of the World, Beloved Lord of the Universe, please join with Your humble soul-bride. Myeyes long for the Blessed Vision of Your Darshan; the night passes, but I cannot sleep. I have applied the healing ointment ofspiritual wisdom to my eyes; the Naam, the Name of the Lord, is my food. These are all my decorations. Prays Nanak,meditate on the Saint, that he may unite us with our Husband Lord. || 1 ||
I endure thousands of reprimands, but still, myLord has not met with me. I try to meet with my Lord, but nothing works. My consciousness is unsteady, and my wealth isunstable; without my Beloved, I cannot be consoled.Food, drink and decorations are useless; without my Husband Lord, how can I live? I yearn for Him, and desire Him night andday. I cannot live without Him, even for an instant. Prays Nanak: O Saint, I am Your slave; by Your Grace, I meet my HusbandLord. || 2 ||
I share a bed with my Beloved, but I do not behold the Blessed Vision of His Darshan. I have countless demerits how can my Husband Lord call me to the Mansion of His Presence? The worthless, dishonored and discarded soul-brideprays: Meet with me, God, O treasure of mercy. The wall of doubt has been shattered, and now I sleep in peace, beholdingGod, the Lord of the nine treasures, even for an instant. If only I could come into the Mansion of my Beloved Lords Presence.Joining with Him, I sing the songs of joy. Prays Nanak, I seek the Sanctuary of the Saints; please, reveal to me the BlessedVision of Your Darshan. || 3 ||
By the Grace of the Saints, I have found the Lord, Har, Har. My desires are fulfilled, and mymind is at peace; the fire within has been quenched. Fruitful is that day and beauteous is that night, and countless are thejoys, celebrations and pleasures. The Lord of the Universe, the Beloved Lord of the World, has been revealed. With whattongue can I speak of His Glory? Doubt, greed, emotional attachment and corruption are subdued; joining with mycompanions, I sing the songs of joy. Prays Nanak, I meditate on the Saint, who has led me to union with the Lord, Har, Har. ||4 || 2 ||

WAHEGURU JI KA KHALSA
WAHEGURU JI KI FATEH JI
http://www.facebook.com/sanumaanpunjabihonda2
http://www.facebook.com/groups/sanumannpunjabihonda/




Post Comment


ਗੁਰਸ਼ਾਮ ਸਿੰਘ ਚੀਮਾਂ