ਸਾਨੂੰ ਮਾਣ ਪੰਜਾਬੀ ਹੋਣ ਦਾ ਪੰਜਾਬੀ ਬੋਲੋ, ਪੰਜਾਬੀ ਪੜ੍ਹੋ, ਪੰਜਾਬੀ ਲਿਖੋ ਜਿੱਥੇ ਵੀ ਰਹੋ ਜਿਉਂਦੇ ਵੱਸਦੇ ਰਹੋ ਪੰਜਾਬੀਓ ਅਤੇ ਹਮੇਸ਼ਾ ਮਾਣ ਕਰਦੇ ਰਹੋ ਆਪਣੇ ਪੰਜਾਬੀ ਹੋਣ ਉੱਤੇ। ਪੰਜਾਬੀਓ! ਜੇ ਜੁਲਮ ਕਰਨਾ ਪਾਪ ਹੈ ਤਾਂ ਸਹਿਣਾ ਵੀ ਪਾਪ ਹੈ। ਗੁਰਸ਼ਾਮ ਸਿੰਘ ਚੀਮਾਂ

Monday, June 11, 2012

Hukamnama Sri Harmandir Sahib Ji FULL (WITH PUNJABI & ENGLISH) 12 ਜੂਨ 2012


ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ

ਅੱਜ ਦਾ ਮੁੱਖਵਾਕ 12.6.2012, ਮੰਗਲਵਾਰ , ੩੦ ਜੇਠ (ਸੰਮਤ ੫੪੪ ਨਾਨਕਸ਼ਾਹੀ)

ਬਿਹਾਗੜਾ ਮਹਲਾ ੫ ॥
ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥
ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ਹ੍ਹ ਸੰਗਿ ਜਿਨ੍ਹ੍ਹ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥
ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ 
ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹ੍ਹੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥ 
(ਅੰਗ ੫੪੩-੫੪੪)

ਪੰਜਾਬੀ ਵਿਚ ਵਿਆਖਿਆ :-

ਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ, ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ, ਕਮਜ਼ੋਰ, ਨੀਚ ਤੇ ਅੰਞਾਣ ਹਾਂ। ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ।੧।
(ਹੇ ਭਾਈ!) ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ, ਤੇ, ਅਸੀ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂ। ਹੇ ਪ੍ਰਭੂ ਜੀ! (ਮੇਹਰ ਕਰ) ਤੇਰੇ ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉਤੇ ਲੱਗਦੀ ਰਹੇ (ਭਗਤ ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਤਿ ਨਾਲ) ਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ ਪਵਿਤ੍ਰ ਹੋ ਜਾਂਦੇ ਹਨ। ਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ। ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਉਹਨਾਂ ਨੂੰ ਮਿਲ ਜਾਂਦੇ ਹਨ। ਹੇ ਭਾਈ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵੱਡੀ ਕਿਸਮਤ ਨਾਲ ਹੀ ਮਿਲਦੇ ਹਨ।੨।
ਜਿਨ੍ਹਾਂ ਮਨੁੱਖਾਂ ਨੇ (ਸਦਾ) ਸਦਾ-ਥਿਰ ਰਹਿਣ ਵਾਲੇ ਹਰਿ-ਨਾਮ ਦਾ ਵਪਾਰ ਕੀਤਾ ਹੈ ਉਹ ਭਰੇ ਭੰਡਾਰਾਂ ਵਾਲੇ ਸ਼ਾਹੂਕਾਰ ਹਨ, ਉਹਨਾਂ ਪਾਸ (ਹਰਿ-ਨਾਮ ਦਾ) ਬਹੁਤ ਖ਼ਜ਼ਾਨਾ ਹੈ, ਉਹ (ਇਸ ਵਪਾਰ ਵਿਚ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ)ਖੱਟੀ ਖੱਟਦੇ ਹਨ। ਜੇਹੜੇ ਮਨੁੱਖ ਪਰਮਾਤਮਾ ਨਾਲ ਰੱਤੇ ਰਹਿੰਦੇ ਹਨ, ਉਹਨਾਂ ਉੱਤੇ ਨਾਹ ਕਾਮ, ਨਾਹ ਕ੍ਰੋਧ ਨਾਹ ਲੋਭ, ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦੇ ਹਨ, ਉਹ ਇਕ ਪਰਮਾਤਮਾ ਨੂੰ ਹੀ(ਪੱਕਾ ਸਾਥੀ) ਮੰਨਦੇ ਹਨ, ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦੇ ਹਨ। ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਮਨ ਵਿਚ (ਪਰਮਾਤਮਾ ਦੇ ਮਿਲਾਪ ਦਾ) ਚਾਉ ਚੜ੍ਹਿਆ ਰਹਿੰਦਾ ਹੈ।ਨਾਨਕ ਬੇਨਤੀ ਕਰਦਾ ਹੈ, ਜਿਨ੍ਹਾਂ ਮਨੁੱਖਾਂ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ ਉਹੀ ਐਸੇ ਹਨ ਜੋ ਸਦਾ ਲਈ ਸ਼ਾਹੂਕਾਰ ਟਿਕੇ ਰਹਿੰਦੇ ਹਨ।੩।
ਹੇ ਨਾਨਕ! (ਸਦਾ) ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ (ਸਾਰੇ ਸੰਸਾਰ ਵਿਚ) ਜਿਸ ਦੀ ਸੱਤਾ ਕੰਮ ਕਰ ਰਹੀ ਹੈ। (ਹੇ ਨਾਨਕ! ਗੁਰੂ ਦੀ ਸਰਨ ਪੈਣਾ ਚਾਹੀਦਾ ਹੈ) ਗੁਰੂ ਦੀ ਸਰਨ ਪਿਆਂ ਸਰਬ-ਵਿਆਪਕ ਕਰਤਾਰ ਪ੍ਰਭੂ ਮਨ ਤੋਂ ਨਹੀਂ ਭੁੱਲਦਾ। ਜਿਨ੍ਹਾਂ ਮਨੁੱਖਾਂ ਨੇ (ਸਦਾ) ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜ਼ੋਰ ਨਹੀਂ ਪਾ ਸਕਦਾ। ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ (ਸਮਝੋ), ਪੂਰਬਲੇ ਜਨਮ ਵਿਚ ਕੀਤੀ ਕਮਾਈ ਅਨੁਸਾਰ (ਮੱਥੇ ਉੱਤੇ ਭਗਤੀ ਦਾ) ਲਿਖਿਆ ਲੇਖ ਉਹਨਾਂ ਨੂੰ ਪ੍ਰਾਪਤ ਹੋ ਗਿਆ। ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ ਦੇ ਮਨ ਵਿਚ ਠੰਡ ਪੈ ਗਈ, ਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ। ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰੀ ਭੀ (ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ) ਆਸ ਪੂਰੀ ਹੋ ਗਈ ਹੈ।੪।੩।

ENGLISH TRANSLATION :-

BIHAAGRAA, FIFTH MEHL:
Grant Your Grace, O Guru, O Perfect Supreme Lord God, that I might chant the Naam,the Name of the Lord, night and day. I speak the Ambrosial Words of the Gurus Bani, praising the Lord. Your Will seems sosweet to me, Lord. Show kindness and compassion, O Lord of the Word, Lord of the Universe; without You, I have no other atall. Almighty, sublime, infinite and perfect Lord my soul, body, wealth and mind are Yours. I am foolish, stupid, masterless,fickle, powerless, lowly and ignorant. Prays Nanak, I seek Your Sanctuary please save me from coming and going inreincarnation. || 1 ||
In the Sanctuary of the Holy, I have found the Dear Lord; I constantly sing the Glorious Praises of theLord. Applying the dust of the devotees to the mind and body, O Dear Lord, all sinners are sanctified. The sinners aresanctified in the company of those who have met the Primal Lord of Destiny. Attuned to the Naam, the Name of the Lord, theyare given the gift of the life of the soul; their gifts increase day by day. Wealth, the supernatural spiritual powers of theSiddhas, and the nine treasures come to those who meditate on the Lord, and conquer their own soul. Prays Nanak, it is onlyby great good fortune that the Holy, the Lords companions are found, O friends. || 2 ||
Those who deal in Truth, O DearLord, are the perfect bankers. They possess the great treasure, O Dear Lord, and they earn the profit of the Lords Praise.Sexual desire, anger and greed do not cling to those who are attuned to God. They know the One, and they believe in theOne; they are intoxicated with the Lords Love. They fall at the Feet of the Saints, and seek their Sanctuary; their minds arefilled with joy. Prays Nanak, those who have the Naam in their laps are the true bankers. || 3 ||
O Nanak, meditate in remembrance on that Dear Lord, who supports all by His Power. The Gurmukhs do not forget the DearLord, the Primal Creator Lord, from their minds. Pain, disease and fear do not cling to those who meditate on the Lord, Har,Har. By the Grace of the Saints, they cross over the terrifying world-ocean, and obtain their pre-ordained destiny. They arecongratulated and applauded, and their minds are at peace; they meet the Infinite Lord God. Prays Nanak, meditating inremembrance on the Lord, Har, Har, my desires are fulfilled. || 4 || 3 ||

WAHEGURU JI KA KHALSA
WAHEGURU JI KI FATEH JI
http://www.facebook.com/sanumaanpunjabihonda2
http://www.facebook.com/groups/sanumannpunjabihonda/



Post Comment


ਗੁਰਸ਼ਾਮ ਸਿੰਘ ਚੀਮਾਂ