ਸਾਨੂੰ ਮਾਣ ਪੰਜਾਬੀ ਹੋਣ ਦਾ ਪੰਜਾਬੀ ਬੋਲੋ, ਪੰਜਾਬੀ ਪੜ੍ਹੋ, ਪੰਜਾਬੀ ਲਿਖੋ ਜਿੱਥੇ ਵੀ ਰਹੋ ਜਿਉਂਦੇ ਵੱਸਦੇ ਰਹੋ ਪੰਜਾਬੀਓ ਅਤੇ ਹਮੇਸ਼ਾ ਮਾਣ ਕਰਦੇ ਰਹੋ ਆਪਣੇ ਪੰਜਾਬੀ ਹੋਣ ਉੱਤੇ। ਪੰਜਾਬੀਓ! ਜੇ ਜੁਲਮ ਕਰਨਾ ਪਾਪ ਹੈ ਤਾਂ ਸਹਿਣਾ ਵੀ ਪਾਪ ਹੈ। ਗੁਰਸ਼ਾਮ ਸਿੰਘ ਚੀਮਾਂ

Wednesday, June 13, 2012

With Sangrand Hukamnama Sahib Ji FULL (WITH PUNJABI & ENGLISH) 14 ਜੂਨ 201


ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ

ਅੱਜ ਦਾ ਮੁੱਖਵਾਕ 14.6.2012, ਵੀਰਵਾਰ , ੧ ਹਾੜ (ਸੰਮਤ ੫੪੪ ਨਾਨਕਸ਼ਾਹੀ)

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥
ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
(ਅੰਗ ੬੯੨)

ਪੰਜਾਬੀ ਵਿਚ ਵਿਆਖਿਆ :-

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।
ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।
(ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।੨।੩।

ENGLISH TRANSLATION :-

RAAG DHANAASAREE, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:
That humble being, who knows even a little about loving devotional worship what surprises are there for him? Likewater, dripping into water, which cannot be separated out again, so is the weaver Kabeer, with softened heart, merged intothe Lord. || 1 ||
O people of the Lord, I am just a simple-minded fool. If Kabeer were to leave his body at Benares, and soliberate himself, what obligation would he have to the Lord? || 1 || Pause ||
Says Kabeer, listen, O people do not bedeluded by doubt. What is the difference between Benares and the barren land of Maghar, if the Lord is within ones heart? ||2 || 3 ||


ਅੱਜ ਹਾੜ ਮਹੀਨੇ ਦੀ ਸੰਗਰਾਂਦ ਹੈ ਜੀ 

ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥
(ਅੰਗ ੧੩੪)

ਪੰਜਾਬੀ ਵਿਚ ਵਿਆਖਿਆ :-

ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ। (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ)। (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ। ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ)। ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ-ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ। ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ॥੫॥

ENGLISH TRANSLATION :-

The month of Aasaarh seems burning hot, to thosewho are not close to their Husband Lord. They have forsaken God the Primal Being, the Life of the World, and they have cometo rely upon mere mortals. In the love of duality, the soul-bride is ruined; around her neck she wears the noose of Death. Asyou plant, so shall you harvest; your destiny is recorded on your forehead. The life-night passes away, and in the end, onecomes to regret and repent, and then depart with no hope at all. Those who meet with the Holy Saints are liberated in theCourt of the Lord. Show Your Mercy to me, O God; I am thirsty for the Blessed Vision of Your Darshan. Without You, God,there is no other at all. This is Nanaks humble prayer. The month of Aasaarh is pleasant, when the Feet of the Lord abide inthe mind. || 5 ||

WAHEGURU JI KA KHALSA
WAHEGURU JI KI FATEH JI


Post Comment


ਗੁਰਸ਼ਾਮ ਸਿੰਘ ਚੀਮਾਂ