ਸਾਨੂੰ ਮਾਣ ਪੰਜਾਬੀ ਹੋਣ ਦਾ ਪੰਜਾਬੀ ਬੋਲੋ, ਪੰਜਾਬੀ ਪੜ੍ਹੋ, ਪੰਜਾਬੀ ਲਿਖੋ ਜਿੱਥੇ ਵੀ ਰਹੋ ਜਿਉਂਦੇ ਵੱਸਦੇ ਰਹੋ ਪੰਜਾਬੀਓ ਅਤੇ ਹਮੇਸ਼ਾ ਮਾਣ ਕਰਦੇ ਰਹੋ ਆਪਣੇ ਪੰਜਾਬੀ ਹੋਣ ਉੱਤੇ। ਪੰਜਾਬੀਓ! ਜੇ ਜੁਲਮ ਕਰਨਾ ਪਾਪ ਹੈ ਤਾਂ ਸਹਿਣਾ ਵੀ ਪਾਪ ਹੈ। ਗੁਰਸ਼ਾਮ ਸਿੰਘ ਚੀਮਾਂ

Wednesday, July 25, 2012

ਸੰਮੀ (ਇਸਤਰੀਆਂ ਦੇ ਪ੍ਰਸਿਧ ਲੋਕ-ਨਾਚਾਂ ਵਿੱਚੋਂ ਇੱਕ)

ਇਸਤਰੀਆਂ ਦੇ ਪ੍ਰਸਿਧ ਲੋਕ-ਨਾਚਾਂ ਵਿੱਚੋਂ ਇੱਕ ਹੈ। ਇਹ ਲੋਕ-ਨਾਚ ਸਾਂਝੇ ਪੰਜਾਬ ਦੇ ਪੱਛਮੀ ਭਾਗ, ਜੋ ਹੁਣ ਪਾਕਿਸਤਾਨ ਵਿੱਚ ਹੈ, ਦੀਆਂ ਬਾਰਾਂ ਦੇ ਇਲਾਕਿਆਂ ਵਿੱਚ ਪ੍ਰਚਲਿਤ ਰਿਹਾ ਹੈ। ਸੰਮੀ ਲੋਕ-ਨਾਚ ਦੀ ਪ੍ਰਮੁੱਖ ਵਿਸ਼ੇਸ਼ਤਾ ਇਹ ਹੈ ਕਿ ਭਾਵੇਂ ਇਹ ਨਾਚ ਗਿੱਧੇ ਵਾਂਗ ਘੇਰਾ ਬਣਾ ਕੇ ਹੀ ਨੱਚਿਆ ਜਾਂਦਾ ਹੈ ਪਰੰਤੂ ਇਸ ਦੀਆਂ ਮੁਦਰਾਵਾਂ ਗਿੱਧੇ ਤੋਂ ਭਿੰਨ ਹੁੰਦੀਆਂ ਹਨ।
ਸੰਮੀ ਲੋਕ-ਨਾਚ ਨੱਚਦੀਆਂ ਨਾਚ-ਸਮੂਹ (ਘੇਰੇ) ਵਿੱਚੋਂ ਕੁਝ ਕੁ ਇਸਤਰੀਆਂ ਖਲੋ ਕੇ, ਉੱਪਰ ਵੱਲ ਹੱਥ ਅਤੇ ਬਾਹਾਂ ਕਰਦੀਆਂ ਹਨ ਤੇ ਫਿਰ ਕਿਸੇ ਪੰਛੀ ਨੂੰ ਅਵਾਜ਼ ਮਾਰਨ ਦਾ ਸੰਕੇਤ ਕਰਦੀਆਂ ਹੋਇਆਂ ਗੀਤ ਦੇ ਬੋਲ ਸੁਰੀਲੀ ਆਵਾਜ਼ ਵਿੱਚ ਅਲਾਪਦੀਆਂ ਹਨ। ਇਹਨਾਂ ਇਸਤਰੀਆਂ ਨੂੰ ਨੱਚਦੇ ਸਮੇਂ ਕਿਸੇ ਢੋਲਕੀ ਜਾਂ ਹੋਰ ਸਾਜ਼ ਦੀ ਲੋੜ ਨਹੀਂ ਪੈਂਦੀ। ਉਹ ਹੱਥਾਂ ਦੀਆਂ ਤਾੜੀਆਂ, ਜੋ ਬਾਹਾਂ ਨੂੰ ਉੱਪਰ ਕਰਕੇ ਅਤੇ ਹੇਠਾਂ ਕਰਕੇ, ਦੋਹਾਂ ਤਰ੍ਹਾਂ ਨਾਲ ਮਾਰੀਆਂ ਜਾਂਦੀਆਂ ਹਨ, ਤੋਂ ਛੁੱਟ ਚੁਟਕੀਆਂ ਅਤੇ ਪੈਰਾਂ ਦੀ ਥਾਪ ਆਦਿ ਨਾਲ ਤਾਲ ਸਿਰਜ ਲੈਂਦੀਆਂ ਹਨ ਅਤੇ ਗੀਤ ਦੇ ਉਚਾਰ ਨਾਲ ਇਕਸੁਰ ਹੋ ਕੇ ਸਮਤਾ ਵਿੱਚ ਇਹ ਨੱਚ ਲੈਂਦੀਆਂ ਹਨ। ਇਸ ਨਾਚ ਦੀ ਇੱਕ ਉੱਘੜਵੀਂ ਵਿਸ਼ੇਸ਼ਤਾ ਇਹ ਹੈ ਕਿ ਇਹ ਵਧੇਰੇ ਕਰਕੇ ਬਾਹਾਂ ਦੇ ਹਿਲੋਰਿਆਂ ਉੱਤੇ ਆਧਾਰਿਤ ਹੈ।



Post Comment


ਗੁਰਸ਼ਾਮ ਸਿੰਘ ਚੀਮਾਂ