ਸਾਨੂੰ ਮਾਣ ਪੰਜਾਬੀ ਹੋਣ ਦਾ ਪੰਜਾਬੀ ਬੋਲੋ, ਪੰਜਾਬੀ ਪੜ੍ਹੋ, ਪੰਜਾਬੀ ਲਿਖੋ ਜਿੱਥੇ ਵੀ ਰਹੋ ਜਿਉਂਦੇ ਵੱਸਦੇ ਰਹੋ ਪੰਜਾਬੀਓ ਅਤੇ ਹਮੇਸ਼ਾ ਮਾਣ ਕਰਦੇ ਰਹੋ ਆਪਣੇ ਪੰਜਾਬੀ ਹੋਣ ਉੱਤੇ। ਪੰਜਾਬੀਓ! ਜੇ ਜੁਲਮ ਕਰਨਾ ਪਾਪ ਹੈ ਤਾਂ ਸਹਿਣਾ ਵੀ ਪਾਪ ਹੈ। ਗੁਰਸ਼ਾਮ ਸਿੰਘ ਚੀਮਾਂ

Tuesday, September 18, 2012

Today's Hukamnama From Sri Harmandir Sahib Ji (19 Sep 2012)


ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 19.9.2012, ਬੁੱਧਵਾਰ , ੪ ਅੱਸੂ (ਸੰਮਤ ੫੪੪ ਨਾਨਕਸ਼ਾਹੀ)

ਨਾਮਦੇਵ ਜੀ ॥
ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥
ਕਰੀਮਾਂ ਰਹੀਮਾਂ ਅਲਾਹ ਤੂ ਗਨੀ ॥ ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀ ॥੧॥
ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥ ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥
ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥ ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥
(ਅੰਗ ੭੨੭)

ਪੰਜਾਬੀ ਵਿਚ ਵਿਆਖਿਆ :-

ਹੇ ਮੇਰੇ ਪਾਤਿਸ਼ਾਹ! ਤੇਰਾ ਨਾਮ ਮੈਂ ਅੰਨ੍ਹੇ ਦੀ ਡੰਗੋਰੀ ਹੈ, ਸਹਾਰਾ ਹੈ; ਮੈਂ ਕੰਗਾਲ ਹਾਂ, ਮੈਂ ਆਜਿਜ਼ ਹਾਂ, ਤੇਰਾ ਨਾਮ (ਹੀ) ਮੇਰਾ ਆਸਰਾ ਹੈ।੧।
ਰਹਾਉ।ਹੇ ਅੱਲਾਹ! ਹੇ ਕਰੀਮ! ਹੇ ਰਹੀਮ! ਤੂੰ (ਹੀ) ਅਮੀਰ ਹੈਂ, ਤੂੰ ਹਰ ਵੇਲੇ ਮੇਰੇ ਸਾਹਮਣੇ ਹੈਂ (ਫਿਰ, ਮੈਨੂੰ ਕਿਸੇ ਹੋਰ ਦੀ ਕੀਹ ਮੁਥਾਜੀ?)।੧।
ਤੂੰ (ਰਹਿਮਤ ਦਾ) ਦਰੀਆ ਹੈਂ, ਤੂੰ ਦਾਤਾ ਹੈਂ, ਤੂੰ ਬਹੁਤ ਹੀ ਧਨ ਵਾਲਾ ਹੈਂ; ਇੱਕ ਤੂੰ ਹੀ (ਜੀਵਾਂ ਨੂੰ ਪਦਾਰਥ) ਦੇਂਦਾ ਹੈਂ, ਤੇ ਮੋੜ ਲੈਂਦਾ ਹੈਂ, ਕੋਈ ਹੋਰ ਐਸਾ ਨਹੀਂ (ਜੋ ਇਹ ਸਮਰੱਥਾ ਰੱਖਦਾ ਹੋਵੇ)।੨।
ਹੇ ਨਾਮਦੇਵ ਦੇ ਖਸਮ! ਹੇ ਹਰੀ! ਤੂੰ ਸਭ ਬਖ਼ਸ਼ਸ਼ਾਂ ਕਰਨ ਵਾਲਾ ਹੈਂ, ਤੂੰ (ਸਭ ਦੇ ਦਿਲ ਦੀ) ਜਾਣਨ ਵਾਲਾ ਹੈਂ ਤੇ (ਸਭ ਦੇ ਕੰਮ) ਵੇਖਣ ਵਾਲਾ ਹੈਂ; ਹੇ ਹਰੀ! ਮੈਂ ਤੇਰਾ ਕਿਹੜਾ ਕਿਹੜਾ ਗੁਣ ਬਿਆਨ ਕਰਾਂ?।੩।੧।੨।

ENGLISH TRANSLATION :-

NAAM DAYV JEE:
I am blind;Your Name, O Creator Lord, is my only anchor and support. I am poor, and I am meek. Your Name is my only support. || 1 ||Pause ||
O beautiful Lord, benevolent and merciful Lord, You are so wealthy and generous. You are ever-present in everypresence, within and before me. || 1 ||
You are the river of life, You are the Giver of all; You are so very wealthy. You alonegive, and You alone take away; there is no other at all. || 2 ||
You are wise, You are the supreme seer; how could I makeYou an object of thought? O Lord and Master of Naam Dayv, You are the merciful Lord of forgiveness. || 3 || 1 || 2 ||

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕਿ ਫ਼ਤਿਹ 


Post Comment


ਗੁਰਸ਼ਾਮ ਸਿੰਘ ਚੀਮਾਂ