ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 16.9.2012, ਐਤਵਾਰ , ੧ ਅੱਸੂ (ਸੰਮਤ ੫੪੪ ਨਾਨਕਸ਼ਾਹੀ)
ਟੋਡੀ ਮਹਲਾ ੫ ॥
ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ਰਹਾਉ ॥
ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
(ਅੰਗ ੭੧੩)
ਪੰਜਾਬੀ ਵਿਚ ਵਿਆਖਿਆ :-
ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ।
ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।
ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ)ਬਚਾਈ ਰੱਖ।੨।੪।੯।
ENGLISH TRANSLTION :-
TODEE, FIFTH MEHL:
O True Guru,I have come to Your Sanctuary. Grant me the peace and glory of the Lords Name, and remove my anxiety. || 1 || Pause ||
I cannot see any other place of shelter; I have grown weary, and collapsed at Your door. Please ignore my account; only thenmay I be saved. I am worthless please, save me! || 1 ||
You are always forgiving, and always merciful; You give supportto all. Slave Nanak follows the Path of the Saints; save him, O Lord, this time. || 2 || 4 || 9 ||
ਅੱਜ ਅੱਸੂ ਮਹੀਨੇ ਦੀ ਸੰਗਰਾਂਦ ਹੈ ਜੀ
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
(ਅੰਗ ੧੩੪)
ਪੰਜਾਬੀ ਵਿਚ ਵਿਆਖਿਆ :-
ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ।ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ। ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ,ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ-ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ। ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ। ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ ॥੮॥
ENGLISH TRANSLATION :-
BAARAH MAAHAA ~ THE TWELVE MONTHS:
MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:
In themonth of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Wont someoneplease come and lead me to him, O my mother. The Saints are the helpers of the Lords lovers; I fall and touch their feet.Without God, how can I find peace? There is nowhere else to go. Those who have tasted the sublime essence of His Love,remain satisfied and fulfilled. They renounce their selfishness and conceit, and they pray, God, please attach me to the hem ofYour robe. Those whom the Husband Lord has united with Himself, shall not be separated from Him again. Without God,there is no other at all. Nanak has entered the Sanctuary of the Lord. In Assu, the Lord, the Sovereign King, has granted HisMercy, and they dwell in peace. || 8 ||