ਸਾਨੂੰ ਮਾਣ ਪੰਜਾਬੀ ਹੋਣ ਦਾ ਪੰਜਾਬੀ ਬੋਲੋ, ਪੰਜਾਬੀ ਪੜ੍ਹੋ, ਪੰਜਾਬੀ ਲਿਖੋ ਜਿੱਥੇ ਵੀ ਰਹੋ ਜਿਉਂਦੇ ਵੱਸਦੇ ਰਹੋ ਪੰਜਾਬੀਓ ਅਤੇ ਹਮੇਸ਼ਾ ਮਾਣ ਕਰਦੇ ਰਹੋ ਆਪਣੇ ਪੰਜਾਬੀ ਹੋਣ ਉੱਤੇ। ਪੰਜਾਬੀਓ! ਜੇ ਜੁਲਮ ਕਰਨਾ ਪਾਪ ਹੈ ਤਾਂ ਸਹਿਣਾ ਵੀ ਪਾਪ ਹੈ। ਗੁਰਸ਼ਾਮ ਸਿੰਘ ਚੀਮਾਂ

Tuesday, September 25, 2012

Today's Hukamnama From Sri Harmandir Sahib Ji (26 Sep 2012)

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 26.9.2012, ਬੁੱਧਵਾਰ , ੧੧ ਅੱਸੂ (ਸੰਮਤ ੫੪੪ ਨਾਨਕਸ਼ਾਹੀ)

ਸਲੋਕ ਮਃ ੩ ॥
ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥ ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥ ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗ੍ਯ੍ਯਾਨੁ ਅੰਧਾਰੁ ॥ ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥
ਮਃ ੩ ॥ ਤਿਨ੍ਹ੍ਹ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥ ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥
ਪਉੜੀ ॥ ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥ ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥ ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥ ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥ ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥੨॥
(ਅੰਗ ੫੪੮-੫੪੯)

ਪੰਜਾਬੀ ਵਿਚ ਵਿਆਖਿਆ :-

ਹੇ ਨਾਨਕ! ਗਿਆਨਵਾਨ ਮਨੁੱਖ ਨੇ ਸੰਸਾਰ ਨੂੰ (ਭਾਵ, ਮਾਇਆ ਦੇ ਮੋਹ ਨੂੰ) ਜਿੱਤ ਲਿਆ ਹੈ, (ਤੇ ਗਿਆਨੀ ਤੋਂ ਬਿਨਾ) ਹਰ ਇਕ ਮਨੁੱਖ ਨੂੰ ਸੰਸਾਰ ਨੇ ਜਿੱਤਿਆ ਹੈ, (ਗਿਆਨੀ ਦੇ) ਅਸਲੀ ਕਰਨ ਵਾਲੇ ਕੰਮ (ਭਾਵ, ਮਨੁੱਖਾ ਜਨਮ ਨੂੰ ਸਵਾਰਨ) ਦੀ ਸਫਲਤਾ ਨਾਮ ਜਪਣ ਨਾਲ ਹੀ ਹੁੰਦੀ ਹੈ ਉਸ ਨੂੰ ਇਉਂ ਜਾਪਦਾ ਹੈ ਕਿ ਜੋ ਕੁਝ ਹੋ ਰਿਹਾ ਹੈ, ਪ੍ਰਭੂ ਦੀ ਰਜ਼ਾ ਵਿਚ ਹੋ ਰਿਹਾ ਹੈ। ਸਤਿਗੁਰੂ ਦੀ ਮੱਤ ਤੇ ਤੁਰਿਆਂ (ਗਿਆਨੀ ਮਨੁੱਖ ਦੀ) ਮੱਤ ਪੱਕੀ ਹੋ ਜਾਂਦੀ ਹੈ, ਕੋਈ (ਮਾਇਕ ਵਿਹਾਰ) ਉਸ ਨੂੰ ਡੁਲਾ ਨਹੀਂ ਸਕਦਾ (ਉਸ ਨੂੰ ਨਿਸਚਾ ਹੁੰਦਾ ਹੈ ਕਿ) ਪ੍ਰਭੂ ਭਗਤਾਂ ਦਾ ਸਾਥ ਨਿਭਾਉਂਦਾ ਹੈ (ਤੇ ਉਹਨਾਂ ਦਾ ਹਰੇਕ) ਕੰਮ ਰਾਸ ਆ ਜਾਂਦਾ ਹੈ। ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪ੍ਰਭੂ ਤੋਂ ਭੁੱਲੇ ਹੋਏ ਹਨ, ਕਿਉਂਕਿ ਉਹਨਾਂ ਦੇ ਅੰਦਰ ਲੱਬ ਲੋਭ ਤੇ ਅਹੰਕਾਰ ਹੈ। ਉਹਨਾਂ ਦਾ ਹਰੇਕ ਦਿਨ (ਲੱਬ ਲੋਭ ਆਦਿਕ ਸੰਬੰਧੀ) ਝਗੜਾ ਕਰਦਿਆਂ ਗੁਜ਼ਰਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦੇ। ਕਰਤਾਰ ਨੇ ਉਹਨਾਂ ਮਨਮੁਖਾਂ ਦੀ ਹੋਸ਼ ਤੇ ਅਕਲ ਖੋਹ ਲਈ ਹੈ ਉਹ ਨਿਰੇ ਵਿਕਾਰਾਂ ਦੇ ਬਚਨ ਹੀ ਬੋਲਦੇ ਹਨ, ਉਹ ਕਿਸੇ ਭੀ ਦਾਤਿ ਦੇ ਮਿਲਣ ਤੇ ਰੱਜਦੇ ਨਹੀਂ ਕਿਉਂਕਿ ਉਹਨਾਂ ਦੇ ਮਨ ਵਿਚ ਬੜੀ ਤ੍ਰਿਸ਼ਨਾ ਅਗਿਆਨ ਤੇ ਹਨੇਰਾ ਹੈ। ਹੇ ਨਾਨਕ! (ਅਜੇਹੇ) ਮਨਮੁਖਾਂ ਨਾਲੋਂ ਸੰਬੰਧ ਟੁੱਟਾ ਹੋਇਆ ਹੀ ਚੰਗਾ ਹੈ, ਕਿਉਂਕਿ ਉਹਨਾਂ ਦਾ ਪਿਆਰ ਤਾਂ ਮਾਇਆ ਦੇ ਮੋਹ ਵਿਚ ਹੈ।੧।
ਹੇ ਨਾਨਕ! ਜੋ ਸੁਖਦਾਤਾ ਪ੍ਰਭੂ ਆਪ ਹੀ (ਸਭ ਦੀ) ਪਰਖ ਕਰਨ ਵਾਲਾ ਹੈ ਉਸ ਦੀ ਉਹ ਸੇਵਾ ਕਰਦੇ ਹਨ, ਤੇ (ਇਸ ਤਰ੍ਹਾਂ) ਸੱਚੇ ਸ਼ਬਦ ਦੀ ਰਾਹੀਂ ਵੀਚਾਰ ਕਰ ਕੇ ਤੇ ਹਰੀ ਪ੍ਰੀਤਮ ਨੂੰ ਮਿਲ ਕੇ ਸੁਖ ਪਾਉਂਦੇ ਹਨ।੨।
ਹੇ ਹਰੀ! ਸਾਰੇ ਜੀਅ ਜੰਤ ਤੇਰੇ ਹਨ, ਤੂੰ ਸਭਨਾਂ ਦਾ ਖ਼ਜ਼ਾਨਾ ਹੈਂ, ਜਿਸ ਮਨੁੱਖ ਨੂੰ ਤੂੰ (ਆਪਣੇ ਨਾਮ ਦੀ) ਦਾਤਿ ਬਖਸ਼ਦਾ ਹੈਂ, ਉਸ ਨੂੰ (ਮਾਨੋ) ਹਰੇਕ ਸ਼ੈ ਮਿਲ ਜਾਂਦੀ ਹੈ (ਕਿਉਂਕਿ ਰੋਕਣ ਵਾਲਾ) ਹੋਰ ਕੋਈ ਤੇਰਾ ਸ਼ਰੀਕ ਤੇਰੇ ਕੋਲ ਨਹੀਂ ਹੈ, ਤੂੰ ਇਕੱਲਾ ਆਪ ਸਭਨਾਂ ਦਾ ਦਾਤਾ ਹੈਂ (ਇਸ ਕਰ ਕੇ) ਹੇ ਹਰੀ! (ਸਭ ਜੀਵਾਂ ਦੀ) ਤੇਰੇ ਅੱਗੇ ਹੀ ਬੇਨਤੀ ਹੁੰਦੀ ਹੈ; ਜਿਸਦੀ ਬੇਨਤੀ ਤੈਨੂੰ ਚੰਗੀ ਲਗੇ, ਉਸਦੀ ਤੂੰ ਪ੍ਰਵਾਨ ਕਰ ਲੈਂਦਾ ਹੈਂ ਤੇ ਉਸ ਮਨੁੱਖ ਨੂੰ ਸ਼ਾਬਾਸ਼ੇ ਮਿਲਦੀ ਹੈ। ਇਹ ਸਾਰਾ ਤੇਰਾ ਹੀ ਕੌਤਕ ਵਰਤ ਰਿਹਾ ਹੈ, (ਸਭਨਾਂ ਦਾ) ਦੁੱਖ ਤੇ ਸੁਖ (ਦਾ ਤਰਲਾ) ਤੇਰੇ ਕੋਲ ਹੀ ਹੁੰਦਾ ਹੈ।੨।

ENGLISH TRANSLATION :-

SHALOK, THIRD MEHL:
O Nanak, the spiritually wise have conquered the world, butthe world has conquered everyone. Through the Name, their affairs are brought to perfection; whatever will be, will be. UnderGurus Instruction, their minds are held steady; no one can make them waver.The Lord makes His devotees His own, and resolves their affairs. The self-willed manmukhs have been led astray from the verybeginning; within them lurks greed, avarice and egotism. Their nights and days pass in argument and conflict; they do notcontemplate the Word of the Shabad. The Creator has taken away their common sense and understanding, and all theirspeech is corrupt. No matter what they are given, they are not satisfied; within them is desire, and the great darkness ofignorance. O Nanak, it is right to break with the self-willed manmukhs; to them, emotional attachment to Maya is sweet. || 1||
THIRD MEHL: What can fear and skepticism do to those, who have given their heads to the Creator, and to the TrueGuru? The Protector Himself has protected their honor from the beginning of time. Meeting their Beloved, they find peace; theycontemplate the True Word of the Shabad. O Nanak, I serve the Giver of peace; He Himself is the Assessor. || 2 ||
PAUREE:All beings and creatures are Yours; You are the wealth of all. One unto whom You give, obtains everything; there is no oneelse to rival You. You alone are the Great Giver of all; I offer my prayer to You, Lord. One with whom You are pleased, isaccepted by You; how blessed is such a person! Your wondrous play is pervading everywhere. Pain and pleasure are with You.|| 2 ||

ਵਾਹਿਗੁਰੂ ਜੀ ਕਾ ਖਾਲਸਾ।। ਵਾਹਿਗੁਰੂ ਜੀ ਕੀ ਫ਼ਤਿਹ।। 


Post Comment


ਗੁਰਸ਼ਾਮ ਸਿੰਘ ਚੀਮਾਂ