ਸਾਨੂੰ ਮਾਣ ਪੰਜਾਬੀ ਹੋਣ ਦਾ ਪੰਜਾਬੀ ਬੋਲੋ, ਪੰਜਾਬੀ ਪੜ੍ਹੋ, ਪੰਜਾਬੀ ਲਿਖੋ ਜਿੱਥੇ ਵੀ ਰਹੋ ਜਿਉਂਦੇ ਵੱਸਦੇ ਰਹੋ ਪੰਜਾਬੀਓ ਅਤੇ ਹਮੇਸ਼ਾ ਮਾਣ ਕਰਦੇ ਰਹੋ ਆਪਣੇ ਪੰਜਾਬੀ ਹੋਣ ਉੱਤੇ। ਪੰਜਾਬੀਓ! ਜੇ ਜੁਲਮ ਕਰਨਾ ਪਾਪ ਹੈ ਤਾਂ ਸਹਿਣਾ ਵੀ ਪਾਪ ਹੈ। ਗੁਰਸ਼ਾਮ ਸਿੰਘ ਚੀਮਾਂ

Monday, October 15, 2012

Today's Hukamnama From Sri Harmandir Sahib Ji With Sangrand(16-Oct-2012)


ਅੱਜ ਦਾ ਮੁੱਖਵਾਕ 16.10.2012, ਮੰਗਲਵਾਰ , ੧ ਕੱਤਕ (ਸੰਮਤ ੫੪੪ ਨਾਨਕਸ਼ਾਹੀ)

ਸਲੋਕ ॥
ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥
ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥
ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
(ਅੰਗ ੭੦੮)

ਪੰਜਾਬੀ ਵਿਚ ਵਿਆਖਿਆ :-

ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧।
ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।
ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।

ENGLISH TRANSLATION :-

SHALOK:
Power is fraudulent, beauty is fraudulent, and wealth isfraudulent, as is pride of ancestry. One may gather poison through deception and fraud, O Nanak, but without the Lord,nothing shall go along with him in the end. || 1 ||
Beholding the bitter melon, he is deceived, since it appears so pretty. Butit is not worth even a shell, O Nanak; the riches of Maya will not go along with anyone. || 2 ||
PAUREE: It shall not go alongwith you when you depart why do you bother to collect it? Tell me, why do you try so hard to acquire that which you mustleave behind in the end? Forgetting the Lord, how can you be satisfied? Your mind cannot be pleased. One who forsakes God,and attaches himself to another, shall be immersed in hell. Be kind and compassionate to Nanak, O Lord, and dispel his fear.|| 10 ||


ਅੱਜ ਕੱਤਕ ਮਹੀਨੇ ਦੀ ਸੰਗਰਾਂਦ

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥
(ਅੰਗ ੧੩੫)

ਪੰਜਾਬੀ ਵਿਚ ਵਿਆਖਿਆ :-

ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ। (ਨਾਨਕ ਦੀ ਤਾਂ ਇਹੀ ਬੇਨਤੀ ਹੈ-) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ। ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ ॥੯॥

ENGLISH TRANSLATION :-

Baarah Maahaa ~ The Twelve Months: Maajh, Fifth Mehl, Fourth House:
One Universal Creator God. By The Grace Of The True Guru:
In the month of Katak, do good deeds. Do not try to blame anyone else. Forgettingthe Transcendent Lord, all sorts of illnesses are contracted. Those who turn their backs on the Lord shall be separated fromHim and consigned to reincarnation, over and over again. In an instant, all of Mayas sensual pleasures turn bitter. No one canthen serve as your intermediary. Unto whom can we turn and cry? By ones own actions, nothing can be done; destiny waspre-determined from the very beginning. By great good fortune, I meet my God, and then all pain of separation departs.Please protect Nanak, God; O my Lord and Master, please release me from bondage. In Katak, in the Company of the Holy, allanxiety vanishes. || 9 ||


ਵਾਹਿਗੁਰੂ ਜੀ ਕਾ ਖਾਲਸਾ।। ਵਾਹਿਗੁਰੂ ਜੀ ਕੀ ਫ਼ਤਿਹ।। 

ਪੋਸਟ ਕਰਤਾ: ਗੁਰਸ਼ਾਮ ਸਿੰਘ 



Post Comment


ਗੁਰਸ਼ਾਮ ਸਿੰਘ ਚੀਮਾਂ