ਸਾਨੂੰ ਮਾਣ ਪੰਜਾਬੀ ਹੋਣ ਦਾ ਪੰਜਾਬੀ ਬੋਲੋ, ਪੰਜਾਬੀ ਪੜ੍ਹੋ, ਪੰਜਾਬੀ ਲਿਖੋ ਜਿੱਥੇ ਵੀ ਰਹੋ ਜਿਉਂਦੇ ਵੱਸਦੇ ਰਹੋ ਪੰਜਾਬੀਓ ਅਤੇ ਹਮੇਸ਼ਾ ਮਾਣ ਕਰਦੇ ਰਹੋ ਆਪਣੇ ਪੰਜਾਬੀ ਹੋਣ ਉੱਤੇ। ਪੰਜਾਬੀਓ! ਜੇ ਜੁਲਮ ਕਰਨਾ ਪਾਪ ਹੈ ਤਾਂ ਸਹਿਣਾ ਵੀ ਪਾਪ ਹੈ। ਗੁਰਸ਼ਾਮ ਸਿੰਘ ਚੀਮਾਂ

Tuesday, July 24, 2012

Today's Hukamnama From Sri Harmandir Sahib Ji (25 July 2012)


ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ।


ਅੱਜ ਦਾ ਮੁੱਖਵਾਕ 25.7.2012, ਬੁੱਧਵਾਰ , ੧੦ ਸਾਵਣ (ਸੰਮਤ ੫੪੪ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥
ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥
ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥
(ਅੰਗ ੬੩੦)
ਪੰਜਾਬੀ ਵਿਚ ਵਿਆਖਿਆ :-
ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧।
ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।
ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ)ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।
ENGLISH TRANSLATION :-
SORATH, FIFTH MEHL:
The True Guru is the Giver of all peace and comfort seek His Sanctuary. Beholding the BlessedVision of His Darshan, bliss ensues, pain is dispelled, and one sings the Lords Praises. || 1 ||
Drink in the sublime essence ofthe Lord, O Siblings of Destiny. Chant the Naam, the Name of the Lord; worship the Naam in adoration, and enter theSanctuary of the Perfect Guru. || Pause ||
Only one who has such pre-ordained destiny receives it; he alone becomesperfect, O Siblings of Destiny. Nanaks prayer, O Dear God, is to remain lovingly absorbed in the Naam. || 2 || 25 || 89 ||

ਵਾਹਿਗੁਰੂ ਜੀ ਕਾ ਖਾਲਸਾ ।। ਵਾਹਿਗੁਰੂ ਜੀ ਕੀ ਫ਼ਤਿਹ।।


Post Comment

ਪੰਜ ਪਿਆਰੇ

੧   ਭਾਈ ਦਯਾ ਸਿੰਘ ਜੀ 
ਭਾਈ ਦਯਾ ਸਿੰਘ ਪੰਜਾਂ ਪਿਆਰਿਆਂ 'ਚੋਂ ਪਹਿਲੇ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਮਈਆ ਰਾਮ ਜੀ ਅਤੇ ਮਾਤਾ ਦਾ ਨਾਮ ਸੋਭਾ ਦੇਵੀ ਜੀ ਹੈ। ਆਪ ਦਾ ਜਨਮ 1725  ਈਸਵੀ ਐਤਵਾਰ ਨੂੰ ਅੰਮ੍ਰਿਤ ਵੇਲੇ ਲਾਹੌਰ (ਪਾਕਿਸਤਾਨ) 'ਚ ਹੋਇਆ। ਆਪ 13  ਸਾਲ ਦੀ ਉਮਰ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਰਨ ਆਏ।1765 ਈਸਵੀ  ਅੱਸੂ ਦੀ ਅਮਾਵਸ ਨੂੰ ਅਬਚਲ ਨਗਰ ਹਜੂਰ ਸਾਹਿਬ ਜੀ ਵਿਖੇ ਜੋਤੀ ਜੋਤ ਸਮਾਏ।
    ਭਾਈ ਧਰਮ ਸਿੰਘ ਜੀ 
ਭਾਈ ਧਰਮ ਸਿੰਘ ਪੰਜਾਂ ਪਿਆਰਿਆਂ ਵਿਚੋਂ ਦੂਜੇ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਪਰਮ ਸੁੱਖ ਜੀ ਅਤੇ ਮਾਤਾ ਦਾ ਨਾਮ ਅਨੰਤੀ ਜੀ ਸੀ। ਆਪ ਜਟ ਜਾਤ ਦੇ ਦਿੱਲੀ ਸ਼ਹਿਰ ਦੇ ਵਸਨੀਕ ਸਨ। ਆਪ ਦਾ ਜਨਮ ੧੭੨੭ (1727) ਬਿ: ੧੩ (13) ਵਿਸਾਖ ਦਿਨ ਸੋਮਵਾਰ ਪਹਿਰ ਰਾਤ ਰਹਿੰਦੀ ਹੋਇਆ ਸੀ। ਆਪ ੨੫ (25) ਸਾਲ ਦੀ ਉਮਰ ਵਿੱਚ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਰਨ ਆਏ। ਆਪ ੧੭੬੮ (1768) ਬਿ: ਨੂੰ ਅਬਚਲ ਨਗਰ ਸ੍ਰੀ ਹਜੂਰ ਸਾਹਿਬ ਜੀ ਵਿਖੇ ਜੋਤੀ ਜੋਤ ਸਮਏ।
੩   ਭਾਈ ਹਿੰਮਤ ਸਿੰਘ ਜੀ 
ਭਾਈ ਹਿੰਮਤ ਸਿੰਘ ਜੀ ਪੰਜਾਂ ਪਿਆਰਿਆਂ ਵਿਚੋਂ ਤੀਸਰੇ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਮਾਲ ਦੇਉ ਜੀ ਅਤੇ ਮਾਤਾ ਨਾਲ ਦੇਈ ਜੀ ਸਨ। ਆਪ ਜਗਨਨਾਥ ਦੇ ਵਾਸੀ ਸਨ ਅਤੇ ਝੀਵਰ ਜਾਤੀ ਦੇ ਸਨ। ਆਪ ਦੇ ਮਾਤਾ-ਪਿਤਾ ਨੌਵੀ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਵਿੱਚ ਰਹਿੰਦੇ ਸਨ। ਆਪ ਦਾ ਜਨਮ ੧੭੨੧ (1721) ਬਿ: ਜੇਠ ੧੫ (15)ਨੂੰ ਬਾਬਾ ਬਕਾਲਾ ਵਿਖੇ ਹੋਇਆ। ਆਪ ੧੭੬੧ (1761) ਬਿ: ਵਿੱਚ ਸ੍ਰੀ ਚਮਕੌਰ ਸਾਹਿਬ ਦੀ ਜੰਗ ਵਿੱਚ ਸ਼ਹੀਦ ਹੋਏ।
੪   ਭਾਈ ਮੋਹਕਮ ਸਿੰਘ ਜੀ
ਭਾਈ ਮੋਹਕਮ ਸਿੰਘ ਜੀ ਪੰਜਾਂ ਪਿਆਰਿਆਂ ਵਿਚੋਂ ਚੌਥੇ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਜਗਜੀਵਨ ਰਾਏ ਜੀ ਅਤੇ ਮਾਤਾ ਦਾ ਨਾਮ ਸੰਭਲੀ ਜੀ ਹੈ। ਆਪ ਦਾ ਜਨਮ ੧੭੩੬ (1736) ਬਿ: ੫ (5) ਚੇਤਰ ਨੂੰ ਹੋਇਆ। ਆਪ ੧੫ (15) ਸਾਲ ਦੀ ਉਮਰ ਵਿੱਚ ਮਾਤਾ-ਪਿਤਾ ਸਮੇਤ ਦਸਵੀ ਪਾਤਸ਼ਾਹੀ ਜੀ ਦੀ ਸ਼ਰਨ ਵਿੱਚ ਆਏ ਸੀ। ਆਪ ੧੭੬੧ (1761) ਬਿ: ਨੂੰ ਸ੍ਰੀ ਚਮਕੌਰ ਸਾਹਿਬ ਜੀ ਦੀ ਜੰਗ ਵਿੱਚ ਸ਼ਹੀਦ ਹੋਏ।
੫   ਭਾਈ ਸਾਹਿਬ ਸਿੰਘ ਜੀ

ਭਾਈ ਸਾਹਿਬ ਸਿੰਘ ਜੀ ਪੰਜਾਂ ਪਿਆਰਿਆਂ ਵਿਚੋਂ ਪੰਜਵੇਂ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਗੁਰ ਨਾਰੈਣ ਜੀ ਅਤੇ ਮਾਤਾ ਦਾ ਨਾਮ ਅਨਕੰਪਾ ਜੀ ਸੀ। ਆਪ ਦਾ ਜਨਮ ੧੭੩੨ (1732) ਬਿ: ੫ (5) ਮੱਘਰ ਨੂੰ ਹੋਇਆ। ਆਪ ਬਿਰਦਪੁਰ ਦੇ ਵਾਸੀ ਸਨ। ਮਾਤਾ-ਪਿਤਾ ਨੇ ਆਪ ਨੂੰ ੧੧ (11) ਸਾਲ ਦੀ ਉਮਰ ਵਿੱਚ ਦਸਵੇਂ ਪਾਤਸ਼ਾਹ ਜੀ ਦੀ ਸ਼ਰਨ ਵਿੱਚ ਚੜ੍ਹਾਏ ਸੀ। ਆਪ ੧੭੬੧ (1761) ਬਿ: ਨੂੰ ਸ੍ਰੀ ਚਮਕੌਰ ਸਾਹਿਬ ਜੀ ਦੀ ਜੰਗ ਵਿੱਚ ਸ਼ਹੀਦ ਹੋਏ।


Post Comment

Monday, July 23, 2012

Hukamnama Sri Harmandir Sahib Ji FULL (WITH PUNJABI & ENGLISH)

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 24.7.2012, ਮੰਗਲਵਾਰ , ੯ ਸਾਵਣ (ਸੰਮਤ ੫੪੪ ਨਾਨਕਸ਼ਾਹੀ)

ਸੂਹੀ ਮਹਲਾ ੩ ॥
ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥ 
ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥ 
ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥ ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥
ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥ 
(ਅੰਗ ੭੭੧-੭੭੨)

ਪੰਜਾਬੀ ਵਿਚ ਵਿਆਖਿਆ :-

ਹੇ ਅੰਞਾਣ ਜੀਵ-ਇਸਤ੍ਰੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ। ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, (ਕਿਉਂਕਿ) ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ ਨਾਹ ਨਾਸ ਹੁੰਦਾ ਹੈ। ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਸਦਾ-ਥਿਰ ਪ੍ਰਭੂ ਵਿਚ ਜੁੜ ਕੇ, (ਵਿਕਾਰਾਂ ਵਲੋਂ) ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ। ਹੇ ਸਹੇਲੀਏ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ।੧।
ਹੇ ਅੰਞਾਣ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲੈਂਦੀ ਹੈ, ਉਹ ਹਰ ਵੇਲੇ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ। ਗੁਰੂ ਦੀ ਮਤਿ ਦਾ ਸਦਕਾ ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, (ਉਸ ਦੇ) ਉਸ ਸਰੀਰ ਵਿਚ (ਵਿਕਾਰਾਂ ਦੀ) ਰਤਾ ਭਰ ਭੀ ਮੈਲ ਨਹੀਂ ਹੁੰਦੀ। (ਉਸ ਦੇ) ਉਸ ਸਰੀਰ ਵਿਚ ਰਤਾ ਭਰ ਭੀ ਮੈਲ ਨਹੀਂ ਹੁੰਦੀ, ਉਹ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੀ ਰਹਿੰਦੀ ਹੈ ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਹਰ ਵੇਲੇ ਆਪਣੇ ਹਰਿ-ਪ੍ਰਭੂ ਨੂੰ ਸਿਮਰਦੀ ਰਹਿੰਦੀ ਹੈ। ਗੁਰੂ ਦੀ ਸਿੱਖਿਆ ਨਾਲ ਉਹ ਪ੍ਰਭੂ ਨੂੰ ਮਿਲ ਪੈਂਦੀ ਹੈ, ਗੁਰੂ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਦੇਂਦਾ ਹੈ, ਉਹ ਆਪਣੇ ਪ੍ਰੀਤਮ-ਪ੍ਰਭੂ ਦੇ ਰੰਗ ਵਿਚ ਰੰਗੀ ਜਾਂਦੀ ਹੈ। ਹੇ ਨਾਨਕ! ਉਸ ਨੂੰ ਹਰਿ-ਨਾਮ ਮਿਲ ਜਾਂਦਾ ਹੈ, ਇੱਜ਼ਤ ਮਿਲ ਜਾਂਦੀ ਹੈ, ਉਹ ਪ੍ਰੇਮ-ਰੰਗ ਵਿਚ ਰੰਗੀ ਹੋਈ ਹਰ ਵੇਲੇ ਪ੍ਰਭੂ ਦਾ ਸਿਮਰਨ ਕਰਦੀ ਹੈ।੨।
 ਹੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਹਰ ਵੇਲੇ ਸਿਮਰਦੀ ਹੈ, ਜਿਸ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਦਿੱਤਾ ਹੈ, ਉਸ ਨੇ ਉਸ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲਈ ਹੈ ਜੇਹੜਾ ਬਹੁਤ ਪਵਿਤ੍ਰ ਹੈ, ਤੇ, ਸਭ ਦਾਤਾਂ ਦੇਣ ਵਾਲਾ ਹੈ। ਜਦੋਂ ਪ੍ਰਭੂ ਦੀ ਰਜ਼ਾ ਹੁੰਦੀ ਹੈ, ਤਦੋਂ ਜੀਵ-ਇਸਤ੍ਰੀ ਆਪਣੇ ਅੰਦਰੋਂ ਮੋਹ ਦੂਰ ਕਰਦੀ ਹੈ, ਤੇ, ਪ੍ਰਭੂ ਦੇ ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ। ਫਿਰ ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੀ ਰਹਿੰਦੀ ਹੈ, ਅਤੇ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦੀ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਸਹੇਲੀਏ! ਚੌਹਾਂ ਜੁਗਾਂ ਵਿਚ ਉਹ ਸਦਾ-ਥਿਰ ਪ੍ਰਭੂ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ, ਪਰ ਗੁਰੂ ਦੀ ਸਰਨ ਤੋਂ ਬਿਨਾ ਕਿਸੇ ਨੇ ਭੀ ਉਸ ਦਾ ਮਿਲਾਪ ਪ੍ਰਾਪਤ ਨਹੀਂ ਕੀਤਾ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਪਰਮਾਤਮਾ ਨਾਲ ਆਪਣਾ ਮਨ ਜੋੜ ਲਿਆ, ਉਹ ਉਸ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਸ ਦੇ ਪ੍ਰੇਮ ਵਿਚ ਉਸ ਦਾ ਸਿਮਰਨ ਕਰਦੀ ਹੈ।੩।
ਜਿਸ ਜੀਵ-ਇਸਤ੍ਰੀ ਨੂੰ ਪਿਆਰੇ ਸੱਜਣ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਸ ਦਾ ਮਨ ਪਵਿੱਤ੍ਰ ਹੋ ਜਾਂਦਾ ਹੈ, ਉਹ ਆਪਣੇ ਹਿਰਦੇ ਵਿਚ ਹਰਿ-ਪ੍ਰਭੂ ਨੂੰ ਟਿਕਾ ਰੱਖਦੀ ਹੈ। ਉਹ ਜੀਵ-ਇਸਤ੍ਰੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਇਸ ਤਰ੍ਹਾਂ ਆਪਣਾ ਜੀਵਨ-ਮਨੋਰਥ ਸੰਵਾਰ ਲੈਂਦੀ ਹੈ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ। ਉਸ ਦਾ ਮਨ ਜੋ ਪਹਿਲਾਂ ਮਮਤਾ ਵਿਚ ਫਸਿਆ ਹੋਇਆ ਸੀ, ਪ੍ਰੀਤਮ-ਪ੍ਰਭੂ ਨੇ ਆਪਣੇ ਵੱਸ ਵਿਚ ਕਰ ਲਿਆ, ਤੇ, ਉਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰਭੂ ਨਾਲ ਮਿਲਾਪ ਪ੍ਰਾਪਤ ਕਰ ਲਿਆ। ਗੁਰੂ ਦੀ ਸਰਨ ਪੈ ਕੇ ਉਸ ਜੀਵ-ਇਸਤ੍ਰੀ ਨੇ ਸਦਾ-ਆਤਮਕ ਆਨੰਦ ਮਾਣਿਆ ਹੈ,ਮੁਰਾਰੀ-ਪ੍ਰਭੂ ਉਸ ਦੇ ਮਨ ਵਿਚ ਆ ਵੱਸਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਜੀਵ-ਇਸਤ੍ਰੀ ਨੇ ਆਪਣਾ ਜੀਵਨ ਸੋਹਣਾ ਬਣਾ ਲਿਆ ਹੈ, ਪਿਆਰੇ ਗੁਰੂ ਨੇ ਉਸ ਨੂੰ ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ਹੈ।੪।੫।੬।

ENGLISH TRANSLATION :-

SHALOK, THIRD MEHL:
If you long for your Husband Lord, O young and innocent bride, then focus yourconsciousness on the Gurus feet. You shall be a happy soul bride of your Dear Lord forever; He does not die or leave. TheDear Lord does not die, and He does not leave; through the peaceful poise of the Guru, the soul bride becomes the lover ofher Husband Lord. Through truth and self-control, she is forever immaculate and pure; she is embellished with the Word of theGurus Shabad. My God is True, forever and ever; He Himself created Himself. O Nanak, she who focuses her consciousnesson the Gurus feet, enjoys her Husband Lord. || 1 ||
When the young, innocent bride finds her Husband Lord, she isautomatically intoxicated with Him, night and day. Through the Word of the Gurus Teachings, her mind becomes blissful, andher body is not tinged with filth at all. Her body is not tinged with filth at all, and she is imbued with her Lord God; my Godunites her in Union. Night and day, she enjoys her Lord God; her egotism is banished from within. Through the GurusTeachings, she easily finds and meets Him. She is imbued with her Beloved. O Nanak, through the Naam, the Name of theLord, she obtains glorious greatness. She ravishes and enjoys her God; she is imbued with His Love. || 2 ||
Ravishing herHusband Lord, she is imbued with His Love; she obtains the Mansion of His Presence. She is utterly immaculate and pure; theGreat Giver banishes self-conceit from within her. The Lord drives out attachment from within her, when it pleases Him. Thesoul bride becomes pleasing to the Lords Mind. Night and day, she continually sings the Glorious Praises of the True Lord; shespeaks the Unspoken Speech. Throughout the four ages, the One True Lord is permeating and pervading; without the Guru, noone finds Him.O Nanak, she revels in joy, imbued with His Love; she focuses her consciousness on the Lord. || 3 ||
The mind of the soulbride is very happy, when she meets her Friend, her Beloved Lord. Through the Gurus Teachings, her mind becomesimmaculate; she enshrines the Lord within her heart. Keeping the Lord enshrined within her heart, her affairs are arranged andresolved; through the Gurus Teachings, she knows her Lord. My Beloved has enticed my mind; I have obtained the Lord, theArchitect of Destiny. Serving the True Guru, she finds lasting peace; the Lord, the Destroyer of pride, dwells in her mind. ONanak, she merges with her Guru, embellished and adorned with the Word of the Guru's Shabad. || 4 || 5 || 6 ||

WAHEGURU JI KA KHALSA
WAHEGURU JI KI FATEH JI.


Post Comment

ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ

ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ ਸਿਖਾਂ ਦੇ ਅਠਵੇਂ ਗੁਰੂ ਸਨ।
ਸਾਹਿਬ ਸ਼੍ਰੀ ਹਰਿਕ੍ਰਿਸ਼ਨ ਜੀ ਜਦੋਂ ਦਿੱਲੀ ਜਾ ਰਹੇ ਸਨ ਆਪ ਜੀ ਨੂੰ ਬਾਲਕ ਰੂਪ ਵਿੱਚ ਗੁਰੂ-ਗੱਦੀ ਦੇ ਬਿਰਾਜਮਾਨ ਦੇਖ ਕੇ ਕਈ ਹੰਕਾਰੀ ਲੋਕ ਮਖੌਲ ਕਰਦੇ ਸੀ।

ਰਾਹ ਵਿੱਚ ਗੁਰੂ ਸਾਹਿਬ ਜੀ ਨੇ ਇਕ ਨਗਰ ਵਿੱਚ ਪੜਾਅ ਕੀਤਾ ਉਥੇ ਆਪ ਜੀ ਦੇ ਦਰਸ਼ਨ ਕਰਨ ਲਈ ਇੱਕ ਪੰਡਿਤ ਆਇਆ ਜਿਸ ਦਾ ਨਾਮ ਸੀ ਲਾਲ, ਉਹ ਬਹੁਤ ਹੰਕਾਰੀ ਪੰਡਿਤ ਸੀ ਉਹ ਸੋਚਦਾ ਸੀ ਕਿ ਉਸ ਦੇ ਵਰਗੀ ਗੀਤਾ ਦੀ ਕਥਾ ਕੋਈ ਕਰ ਹੀ ਨਹੀਂ ਸਕਦਾ।

ਅੰਤਰਜਾਮੀ ਸਤਿਗੁਰੂ ਸ਼੍ਰੀ ਹਰਕ੍ਰਿਸ਼ਨ ਸਾਹਿਬ ਜੀ ਉਦ ਦੇ ਦਿਲ ਦੀ ਅਵਸਥਾ ਨੂੰ ਜਾਣ ਗਏ ਤੇ ਉਹਨਾਂ ਨੇ ਬਚਨ ਕੀਤਾ ਪੰਡਿਤ ਜੀ ਤੁਹਾਡੇ ਮਨ ਵਿੱਚ ਜੋ ਸ਼ੰਕਾ ਹੈ ਨਵਿਰਤ ਕਰ ਲਉ।

ਪੰਡਿਤ ਨੇ ਗੁਰੂ ਸਾਹਿਬ ਜੀ ਨੂੰ ਕਿਹਾ ਕਿ ਗੀਤਾ ਦੇ ਅਰਥ ਕਰ ਕੇ ਸੁਣਾਓ। ਗੁਰੂ ਸਾਹਿਬ ਜੀ ਪੰਡਿਤ ਦੀ ਗੱਲ ਸੁਣ ਕੇ ਕਹਿਨ ਲੱਗੇ ਜੇ ਅਸੀਂ ਅਰਥ ਕੀਤਾ ਤਾਂ ਸ਼ਾਇਦ ਤੁਹਾਡੇ ਮਨ ਵਿੱਚ ਸ਼ੰਕਾ ਆ ਜਾਏ ਕਿ ਅਸੀਂ ਅਰਥਾਂ ਨੂੰ ਚੇਤੇ ਕੀਤਾ ਹੋਇਆ ਹੈ ਤੁਸੀਂ ਬਾਹਰੋਂ ਕੋਈ ਬੰਦਾ ਲੈ ਆਉ।

ਪੰਡਿਤ ਲਾਲ ਬਹੁਤ ਹੰਕਾਰ ਵਿੱਚ ਆ ਗਿਆ ਅਤੇ ਬਾਹਰ ਜਾ ਝੱਜੂ ਝੀਵਰ ਨੂੰ ਲੈ ਕੇ ਆ ਗਿਆ। ਗੁਰੂ ਸਾਹਿਬ ਜੀ ਨੇ ਝੱਜੂ ਦੇ ਸਿਰ ਤੇ ਸੋਟੀ ਰੱਖੀ ਤੇ ਕਿਹਾ ਪੰਡਿਤ ਜੀ ਤੁਸੀਂ ਸ਼ਲੋਕ ਪੜ੍ਹੋ ਝੱਜੂ ਜੀ ਅਰਥ ਕਰਨਗੇ। ਪੰਡਿਤ ਨੇ ਸਭ ਤੋਂ ਕਠਿਨ ਸ਼ਲੋਕ ਪੜਇਆ ਝੱਜੂ ਨੇ ਸ਼ਲੋਕ ਸੁਣ ਕੇ ਕਿਹਾ ਕਿ ਤੁਸੀਂ ਅਸ਼ੁੱਧ ਸ਼ਲੋਕ ਪੜ੍ਹ ਰਹੇ ਹੋ ਅਤੇ ਝੱਜੂ ਨੇ ਆਪ ਸਹੀ ਸ਼ਲੋਕ ਪੜ੍ਹ ਕੇ ਅਰਥ ਕਰ ਦਿੱਤਾ।

ਪੰਡਿਤ ਬਹੁਤ ਸ਼ਰਮਿੰਦਾ ਹੋਇਆ ਕਿ ਜਿਸ ਝੱਜੂ ਨੂੰ ਪੜ੍ਹਨਾ ਨਹੀਂ ਸੀ ਆਉਂਦਾ ਉਹ ਗੁਰੂ ਸਾਹਿਬ ਜੀ ਦੀ ਕਿਰਪਾ ਨਾਲ ਸਹੀ ਅਰਥ ਕਰ ਰਿਹਾ ਹੈ ਤਾਂ ਉਸ ਨੂੰ ਬਹੁਤ ਪਛਤਾਵਾ ਹੋਇਆ ਕਿ ਉਸ ਨੇ ਗੁਰੂ ਸਾਹਿਬ ਜੀ ਸ਼ੰਕਾ ਕਿਉਂ ਕੀਤਾ? ਇਹ ਸੋਚ ਕੇ ਪੰਡਿਤ ਗੁਰੂ ਸਾਹਿਬ ਜੀ ਦੇ ਚਰਣਾਂ ਵਿੱਚ ਡਿੱਗ ਪਿਆ। ਗੁਰੂ ਸਾਹਿਬ ਜੀ ਨੇ ਉਸ ਦੀ ਭੁੱਲ ਨੂੰ ਬਖਸ਼ ਦਿੱਤਾ ਤੇ ਅੱਗੇ ਲਈ ਸਹੀ ਰਾਹ ਦੱਸਿਆ।


Post Comment

Sunday, July 22, 2012

ਗੁਰਦੁਆਰਾ ਨਾਨਕਸਰ, ਪਾਕਪਤਨ ਸ਼ਹਿਰ

ਸਤਿਗੁਰੂ ਨਾਨਕ ਜੀ ਨਾਲ ਸਬੰਧਤ ਇਹ ਪਾਵਨ ਅਸਥਾਨ ਪੁਰਾਣੇ ਸ਼ਹਿਰ ਪਾਕਪਤਨ ਤੋਂ ਬਾਹਰ ਦੀ ਅਬਾਦੀ ਵਿੱਚ ਹੈ। ਇਸ ਅਬਾਦੀ ਨੂੰ ਸਮਾਧੀਆਂ ਕਰਕੇ ਯਾਦ ਕੀਤਾ ਜਾਂਦਾ ਸੀ। ਇਥੇ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬਿਰਾਜਣ ਅਸਥਾਨ ਸੀ, ਜਿਹਦੇ ਪੁਜਾਰੀ ਉਦਾਸੀ ਸਾਧੂ ਸਨ। ਇਸ ਅਸਥਾਨ ਦੇ ਆਸ ਪਾਸ ਸਾਧੂਆਂ ਦੀਆਂ ਅਣਗਿਣਤ ਸਮਾਧਾਂ ਸਨ, ਇਸ ਕਰਕੇ ਇਹ ਅਸਥਾਨ ਸਮਾਧਾਂ ਕਰਕੇ ਪ੍ਰਸਿੱਧ ਹੋ ਗਿਆ। ਗੁਰਦੁਆਰਾ ਸਾਹਿਬ ਤੇ ਸਮਾਧਾਂ ਅਲੋਪ ਹੋ ਚੁਕੀਆਂ ਹਨ। ਇਸ ਥਾਂ ਹੁਣ ਬਾਬਾ ਫਰੀਦ ਗੰਜ ਸ਼ੱਕਰ ਕਾਲਜ ਹੈ। ਇਸ ਕਾਲਜ ਦੀ ਅਜੋਕੀ ਇਮਾਰਤ ਬਨਣ ਤੋਂ ਪਹਿਲਾਂ ਇਹ ਕਾਲਜ ਗੁਰਦੁਆਰਾ ਸਾਹਿਬ ਦੀ ਇਮਾਰਤ ਅੰਦਰ ਸੀ ਇਸ ਇਮਾਰਤ ਨੂੰ ਡੇਗ ਕੇ ਹੁਣ ਕਾਲਜ ਦੀ ਨਵੀਂ ਇਮਾਰਤ ਉਸਾਰੀ ਗਈ ਹੈ। ਗੁਰਦੁਆਰਾ ਸਾਹਿਬ ਦਾ ਸਰੋਵਰ ਯਾਦਗਾਰ ਵਜੋਂ ਸੰਭਾਲ ਲਿਆ ਗਿਆ ਹੈ।


Post Comment

Monday, July 2, 2012

Today's Hukamnama From Sri Harmandir Sahib Ji (03 July 2012)


ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 3.7.2012, ਮੰਗਲਵਾਰ , ੨੦ ਹਾੜ (ਸੰਮਤ ੫੪੪ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥
ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥
ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥
ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥
ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
(ਅੰਗ ੬੭੮)

ਪੰਜਾਬੀ ਵਿਚ ਵਿਆਖਿਆ :-

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।
(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ)ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।
(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

ENGLISH TRANSLATION :-

DHANAASAREE, FIFTH MEHL:
The One who sent you, has now recalled you; returnto your home now in peace and pleasure. In bliss and ecstasy, sing His Glorious Praises; by this celestial tune, you shallacquire your everlasting kingdom. || 1 ||
Come back to your home, O my friend. The Lord Himself has eliminated yourenemies, and your misfortunes are past. || Pause ||
God, the Creator Lord, has glorified you, and your running and rushingaround has ended. In your home, there is rejoicing; the musical instruments continually play, and your Husband Lord hasexalted you. || 2 ||
Remain firm and steady, and do not ever waver; take the Gurus Word as your Support. You shall beapplauded and congratulated all over the world, and your face shall be radiant in the Court of the Lord. || 3 ||
All beingsbelong to Him; He Himself transforms them, and He Himself becomes their help and support. The Creator Lord has worked awondrous miracle; O Nanak, His glorious greatness is true. || 4 || 4 || 28 ||

ਵਾਹਿਗੁਰੂ ਜੀ ਕਾ ਖਾਲਸਾ ।। ਵਾਹਿਗੁਰੂ ਜੀ ਕੀ ਫ਼ਤਿਹ।।


Post Comment

Sunday, July 1, 2012

ਗੁਰਦੁਆਰਾ ਪੰਚਮ ਪਾਤਿਸ਼ਾਹੀ, ਚੱਕ ਰਾਮਦਾਸ, ਗੁਜਰਾਂਵਾਲਾ

ਸੜਕ ਉਤੇ ਐਮਨਾਬਾਅਦ ਤੋਂ ਕੋਈ 20 ਕਿਲੋਮੀਟਰ ਪੂਰਬ ਵੱਲ ਇਹ ਪਿੰਡ ਆਬਾਦ ਹੈ। ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਭਾਈ ਪਿਰਾਣੇ ਦੇ ਪ੍ਰੇਮ ਕਰ ਕੇ ਇਥੇ ਖਿੱਚੇ ਆਏ। ਗੁਰੂ ਸਾਹਿਬ ਦੇ ਨਿਵਾਸ ਦੇ ਅਸਥਾਨ ਉਤੇ ਸੁੰਦਰ ਗੁਰਦੁਆਰਾ ਬਣਿਆ ਹੋਇਆ ਸੀ ਜੋ ਹੁਣ ਅਲੋਪ ਹੋ ਚੁਕਿਆ ਹੈ। ਇਸ ਅਸਥਾਨ ਦੇ ਸਾਹਮਣੇ ਇਕ ਚੌਬਾਰਾ ਸੀ, ਜਿਹਨੂੰ ਹੁਣ ਲੋਕ ਗੁਰੂ ਦਾ ਮਹਿਲ ਕਰਕੇ ਜਾਣਦੇ ਹਨ। ਇਸ ਪਾਵਨ ਅਸਥਾਨ ਦੇ ਨਾਂ ਸਿੱਖ ਰਾਜ ਵੱਲੋਂ ਦਿੱਤੀ 40 ਘੁਮਾਉ ਜਮੀਨ ਮੁਆਫ ਹੈ। ਗੁਰਦੁਆਰਾ ਸਾਹਿਬ ਅਣਗੋਲੀ ਕਰ ਕੇ ਮਿੱਟ ਚੁਕਿਆ ਹੈ।
ਵਾਹਿਗੁਰੂ ਜੀ ਕਾ ਖਾਲਸਾ ।। ਵਾਹਿਗੁਰੂ ਜੀ ਕੀ ਫ਼ਤਿਹ ।।


Post Comment